ਨਵੀਂ ਦਿੱਲੀ: ਭਾਜਪਾ ਨੇ ਸ਼ਨਿੱਚਰਵਾਰ ਨੂੰ ਅਸਾਮ ਅਤੇ ਮੱਧ ਪ੍ਰਦੇਸ਼ ਵਿੱਚ ਰਾਜ ਸਭਾ ਜ਼ਿਮਨੀ ਚੋਣਾਂ ਲਈ ਕ੍ਰਮਵਾਰ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਅਤੇ ਐੱਲ ਮੁਰੂਗਨ ਨੂੰ ਉਮੀਦਵਾਰ ਬਣਾਇਆ ਹੈ। ਇਹ ਜਾਣਕਾਰੀ ਪਾਰਟੀ ਵੱਲੋਂ ਜਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ। ਦੋਵਾਂ ਨੇਤਾਵਾਂ ਨੂੰ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਸੀ, ਜਿਸ ਕਾਰਨ ਉਨ੍ਹਾਂ ਦੀ ਸੰਸਦ ਲਈ ਛੇ ਮਹੀਨਿਆਂ ਵਿੱਚ ਚੋਣਾਂ ਕਰਵਾਉਣ ਦੀ ਲੋੜ ਸੀ। ਜ਼ਿਕਰਯੋਗ ਹੈ ਕਿ ਬਿਸ਼ਵਜੀਤ ਡੈਮੇਰੀ ਵੱਲੋਂ ਵਿਧਾਨ ਸਭਾ ਦੇ ਸਪੀਕਰ ਬਣਨ ਤੋਂ ਅਸਤੀਫਾ ਦੇ ਦੇਣ ਮਗਰੋਂ ਅਸਾਮ ਵਿੱਚ ਰਾਜ ਸਭਾ ਦੀ ਇੱਕ ਸੀਟ ਖਾਲੀ ਹੋ ਗਈ। -ਪੀਟੀਆਈ