rajya sabha election: ਰਾਜਿੰਦਰ ਗੁਪਤਾ ਬਣੇ ਰਾਜ ਸਭਾ ਮੈਂਬਰ
rajya sabha election: ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜਿੰਦਰ ਗੁਪਤਾ ਅੱਜ ਬਿਨਾਂ ਵਿਰੋਧ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ। ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ ਦਿਨ ਸੀ ਅਤੇ ਮਧੂ ਗੁਪਤਾ ਵੱਲੋਂ ਕਾਗ਼ਜ਼ ਵਾਪਸ ਲੈਣ ਮਗਰੋਂ ਰਾਜਿੰਦਰ ਗੁਪਤਾ ਬਿਨਾਂ ਮੁਕਾਬਲਾ ਚੁਣੇ ਗਏ ਹਨ। ਰਾਜ ਸਭਾ ਲਈ ਪੰਜਾਬ ਦੇ ਰਿਟਰਨਿੰਗ ਅਫ਼ਸਰ ਰਾਮ ਲੋਕ ਖਟਾਣਾ ਨੇ ਰਾਜਿੰਦਰ ਗੁਪਤਾ ਨੂੰ ਰਾਜ ਸਭਾ ਮੈਂਬਰ ਚੁਣੇ ਜਾਣ ਦਾ ਸਰਟੀਫਿਕੇਟ ਜਾਰੀ ਕੀਤਾ। ਰਾਜਿੰਦਰ ਗੁਪਤਾ ਦੇ ਰਾਜ ਸਭਾ ਮੈਂਬਰ ਬਣਨ ਨਾਲ ਹੁਣ ਪੰਜਾਬ ਚੋਂ ਉਪਰਲੇ ਸਦਨ ’ਚ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਗਿਣਤੀ ਸੱਤ ਹੋ ਗਈ ਹੈ। ਸੰਜੀਵ ਅਰੋੜਾ ਵੱਲੋਂ ਪਹਿਲੀ ਜੁਲਾਈ ਨੂੰ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇਣ ਮਗਰੋਂ ਇਹ ਸੀਟ ਖ਼ਾਲੀ ਹੋਈ ਸੀ ਅਤੇ ਇਸ ਸੀਟ ਲਈ ਉਪ ਚੋਣ 24 ਅਕਤੂਬਰ ਨੂੰ ਹੋਣੀ ਸੀ ਪਰ ਚੋਣ ਮੈਦਾਨ ’ਚ ਕੋਈ ਵਿਰੋਧੀ ਉਮੀਦਵਾਰ ਨਾ ਹੋਣ ਕਰਕੇ ਅੱਜ ਰਾਜਿੰਦਰ ਗੁਪਤਾ ਨੂੰ ਰਾਜ ਸਭਾ ਮੈਂਬਰ ਐਲਾਨ ਦਿੱਤਾ ਗਿਆ ਹੈ। ਰਾਜ ਸਭਾ ਦੀ ਉਪ ਚੋਣ ਲਈ ਨਵਨੀਤ ਚਤੁਰਵੇਦੀ ਸਮੇਤ ਚਾਰ ਹੋਰ ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਸਨ ਪਰ ਤਿੰਨੋਂ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋ ਗਏ ਸਨ ਅਤੇ ਇੱਕ ਉਮੀਦਵਾਰ ਮਧੂ ਗੁਪਤਾ ਨੇ ਅੱਜ ਕਾਗ਼ਜ਼ ਵਾਪਸ ਲੈ ਲਏ।