ਰਾਜ ਸਭਾ ਮੈਂਬਰ ਸੋਨੀਆ ਗਾਂਧੀ ਦੀ ਹਾਲਤ ਸਥਿਰ
ਨਵੀਂ ਦਿੱਲੀ, 16 ਜੂਨ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਜੋ ਕਿ ਸਰ ਗੰਗਾ ਰਾਮ ਹਸਪਤਾਲ ਵਿੱਚ ਪੇਟ ਨਾਲ ਸਬੰਧਤ ਸਮੱਸਿਆ ਦਾ ਇਲਾਜ ਕਰਵਾ ਰਹੇ ਹਨ, ਦੀ ਹਾਲਤ ਇਸ ਵੇਲੇ ਸਥਿਰ ਹੈ। ਇਹ ਜਾਣਕਾਰੀ ਸੋਮਵਾਰ ਨੂੰ ਇੱਕ ਅਧਿਕਾਰਤ ਬਿਆਨ...
Advertisement
ਨਵੀਂ ਦਿੱਲੀ, 16 ਜੂਨ
ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਜੋ ਕਿ ਸਰ ਗੰਗਾ ਰਾਮ ਹਸਪਤਾਲ ਵਿੱਚ ਪੇਟ ਨਾਲ ਸਬੰਧਤ ਸਮੱਸਿਆ ਦਾ ਇਲਾਜ ਕਰਵਾ ਰਹੇ ਹਨ, ਦੀ ਹਾਲਤ ਇਸ ਵੇਲੇ ਸਥਿਰ ਹੈ। ਇਹ ਜਾਣਕਾਰੀ ਸੋਮਵਾਰ ਨੂੰ ਇੱਕ ਅਧਿਕਾਰਤ ਬਿਆਨ ਰਾਹੀਂ ਸਾਂਝੀ ਕੀਤੀ ਗਈ। 78 ਸਾਲਾ ਕਾਂਗਰਸ ਆਗੂ ਨੂੰ ਐਤਵਾਰ ਸ਼ਾਮ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਬਿਆਨ ਵਿੱਚ ਸਰ ਗੰਗਾ ਰਾਮ ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਨੇ ਕਿਹਾ, ‘‘ਉਨ੍ਹਾਂ ਨੂੰ ਪੇਟ ਨਾਲ ਸਬੰਧਤ ਸਮੱਸਿਆ ਲਈ ਸਰਜੀਕਲ ਗੈਸਟ੍ਰੋਐਂਟਰੋਲੋਜੀ ਵਿਭਾਗ ਅਧੀਨ ਕੱਲ੍ਹ (15.06.2025, ਐਤਵਾਰ) ਰਾਤ 9 ਵਜੇ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਇਸ ਵੇਲੇ ਸਥਿਰ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।’’ -ਪੀਟੀਆਈ
Advertisement
Advertisement