DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਜ ਸਭਾ: ਮਾਰਸ਼ਲਾਂ ਦੀ ਥਾਂ ਸੀਆਈਐੱਸਐੱਫ ਦੀ ਤਾਇਨਾਤੀ ਨੂੰ ਲੈ ਕੇ ਹੰਗਾਮਾ, ਸਦਨ 2 ਵਜੇ ਤੱਕ ਮੁਲਤਵੀ

ਰਾਜ ਸਭਾ ਵਿੱਚ ਵਿਰੋਧੀ ਪਾਰਟੀਆਂ ਨੇ ਮੰਗਲਵਾਰ ਨੂੰ ਇਹ ਦਾਅਵਾ ਕਰਦੇ ਹੋਏ ਹੰਗਾਮਾ ਕੀਤਾ ਕਿ ਪਿਛਲੇ ਹਫ਼ਤੇ ਸਦਨ ਅੰਦਰ ਮਾਰਸ਼ਲਾਂ ਦੀ ਥਾਂ ਸੀਆਈਐੱਸਐੱਫ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਸੀ। ਹਾਲਾਂਕਿ ਰਾਜ ਸਭਾ ਦੇ ਡਿਪਟੀ ਚੇਅਰਮੈਨ ਅਤੇ ਸਰਕਾਰ, ਦੋਵਾਂ ਨੇ...
  • fb
  • twitter
  • whatsapp
  • whatsapp
featured-img featured-img
ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਸਦਨ ਵਿਚ ਮਾਰਸ਼ਲਾਂ ਦੀ ਥਾਂ ਸੀਆਈਐੱਸਐੱਫ ਦੀ ਤਾਇਨਾਤੀ ਖਿਲਾਫ਼ ਸਰਕਾਰ ਨੂੰ ਘੇਰਦੇ ਹੋਏ। ਫੋਟੋ: ਪੀਟੀਆਈ
Advertisement

ਰਾਜ ਸਭਾ ਵਿੱਚ ਵਿਰੋਧੀ ਪਾਰਟੀਆਂ ਨੇ ਮੰਗਲਵਾਰ ਨੂੰ ਇਹ ਦਾਅਵਾ ਕਰਦੇ ਹੋਏ ਹੰਗਾਮਾ ਕੀਤਾ ਕਿ ਪਿਛਲੇ ਹਫ਼ਤੇ ਸਦਨ ਅੰਦਰ ਮਾਰਸ਼ਲਾਂ ਦੀ ਥਾਂ ਸੀਆਈਐੱਸਐੱਫ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਸੀ। ਹਾਲਾਂਕਿ ਰਾਜ ਸਭਾ ਦੇ ਡਿਪਟੀ ਚੇਅਰਮੈਨ ਅਤੇ ਸਰਕਾਰ, ਦੋਵਾਂ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ।

ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਸਦਨ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਮੈਂਬਰਾਂ ਨਾਲ ਰਸਮੀ ਦੁਆ ਸਲਾਮ ਕਰਦੇ ਹੋਏ। ਫੋਟੋ: ਪੀਟੀਆਈ

ਕਾਂਗਰਸ ਅਤੇ ਹੋਰਨਾਂ ਵਿਰੋਧੀ ਧਿਰਾਂ ਦੇ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਿਫ਼ਰ ਕਾਲ (ਸਵੇਰ ਦੇ ਸੈਸ਼ਨ) ਦੌਰਾਨ ਸੂਚੀਬੱਧ ਕਾਗਜ਼ਾਤ ਅਤੇ ਰਿਪੋਰਟਾਂ ਪੇਸ਼ ਕੀਤੇ ਜਾਣ ਤੋਂ ਤੁਰੰਤ ਬਾਅਦ, ਡਿਪਟੀ ਚੇਅਰਮੈਨ ਹਰਿਵੰਸ਼ ਨੇ ਅਫਸੋਸ ਪ੍ਰਗਟ ਕੀਤਾ ਕਿ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਉਨ੍ਹਾਂ ਨੂੰ ਲਿਖਿਆ ਇੱਕ ਪੱਤਰ ਮੀਡੀਆ ਨਾਲ ਸਾਂਝਾ ਕੀਤਾ ਹੈ।

Advertisement

ਸ਼ੁੱਕਰਵਾਰ ਨੂੰ ਲਿਖੇ ਪੱਤਰ ਵਿੱਚ ਖੜਗੇ ਨੇ ਕਿਹਾ ਸੀ ਕਿ ਸਦਨ ਵਿੱਚ ਸੀਆਈਐੱਸਐੱਫ ਦੇ ਕਰਮਚਾਰੀ ਤਾਇਨਾਤ ਹਨ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਦੀ ਵਰਤੋਂ ਕਰਨ ਤੋਂ ਰੋਕ ਰਹੇ ਹਨ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਰਾਜ ਸਭਾ ਵਿਚ ਕਾਂਗਰਸ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦਿੰਦੇ ਹੋਏ। ਫੋਟੋ: ਪੀਟੀਆਈ

ਹਰਿਵੰਸ਼ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਖੜਗੇ ਦੇ ਇਸ ਦਾਅਵੇ ਦਾ ਖੰਡਨ ਕੀਤਾ ਕਿ ਸਦਨ ਵਿੱਚ ਤਾਇਨਾਤ ਕਰਮਚਾਰੀ ਸੰਸਦੀ ਸੁਰੱਖਿਆ ਨਾਲ ਸਬੰਧਤ ਹਨ। ਰਿਜਿਜੂ ਨੇ ਕਿਹਾ ਕਿ ਖੜਗੇ ਸਦਨ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਰਾਜ ਸਭਾ ਵਿਚ ਸੱਤਾਧਿਰ ਦੇ ਆਗੂ ਜੇਪੀ ਨੱਢਾ ਸਦਨ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਪੀਟੀਆਈ

ਸਦਨ ਦੇ ਨੇਤਾ ਜੇਪੀ ਨੱਡਾ ਨੇ ਕਿਹਾ ਕਿ ਵਿਰੋਧੀ ਧਿਰ ‘ਅਰਾਜਕਤਾਵਾਦ’ ਵਿੱਚ ਸ਼ਾਮਲ ਹੈ।

Advertisement
×