ਨਵੀਂ ਦਿੱਲੀ, 16 ਸਤੰਬਰ
ਕੇਂਦਰ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਕੌਮੀ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਨਾਲ ਸਬੰਧਤ ਵੱਖ ਵੱਖ ਚੁਣੌਤੀਆਂ ਦੇ ਮੱਦੇਨਜ਼ਰ ਜਨਤਾ ਦੇ ਹਿੱਤ ਲਈ ਗੁਜਰਾਤ ਕਾਡਰ ਦੇ ਆਈਪੀਸੀ ਅਫ਼ਸਰ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲੀਸ ਕਮਿਸ਼ਨਰ ਵਜੋਂ ਨਿਯੁਕਤੀ ਕੀਤੀ ਗਈ ਹੈ।
ਅਸਥਾਨਾ ਦੀ ਨਿਯੁਕਤੀ ਦੇ ਹੱਕ ਵਿੱਚ ਭੁਗਤਦਿਆਂ ਕੇਂਦਰ ਨੇ ਹਲਫ਼ਨਾਮੇ ਵਿੱਚ ਕਿਹਾ ਕਿ ਉਸ ਨੂੰ ਦਿੱਲੀ ਪੁਲੀਸ ਬਲ ਦੇ ਮੁਖੀ ਵਜੋਂ ਅਜਿਹੇ ਵਿਅਕਤੀ ਦੀ ਨਿਯੁਕਤ ਦੀ ਲੋੜ ਮਹਿਸੂਸ ਹੋਈ ਜਿਸ ਕੋਲ ਕਿਸੇ ਵੱਡੇ ਸੂਬੇ ਵਿੱਚ ਪੁਲੀਸ ਬਲ ਦੀ ਅਗਵਾਈ ਕਰਨ ਅਤੇ ਸਿਆਸੀ ਤੇ ਲੋਕਾਂ ਨਾਲ ਸਬੰਧਤ ਸਮੱਸਿਆਵਾਂ ਨਾਲ ਸਿੱਝਣ ਅਤੇ ਕੇਂਦਰੀ ਜਾਂਚ ਏਜੰਸੀ ਅਤੇ ਅਰਧ ਸੈਨਿਕ ਬਲਾਂ ਵਿੱਚ ਕੰਮ ਕਰਨ ਦਾ ਤਜਰਬਾ ਹੋਵੇ।
ਕੇਂਦਰ ਦੇ ਹਵਾਲੇ ਨਾਲ ਵਕੀਲ ਅਮਿਤ ਮਹਾਜਨ ਵੱਲੋਂ ਦਾਇਰ ਕੀਤੇ ਗਏ ਹਲਫ਼ਨਾਮੇ ਵਿੱਚ ਕਿਹਾ ਗਿਆ ਕਿ ਅਸਥਾਨਾ ਦੀ ਦਿੱਲੀ ਪੁਲੀਸ ਕਮਿਸ਼ਨਰ ਵਜੋਂ ਨਿਯੁਕਤੀ ਵਿੱਚ ਕੋਈ ਤਰੁੱਟੀ ਨਹੀਂ ਮਿਲ ਸਕਦੀ ਅਤੇ ਸਾਰੇ ਨਿਯਮਾਂ ਨੂੰ ਇਮਾਨਦਾਰੀ ਨਾਲ ਵਿਚਾਰਨ ਤੋਂ ਬਾਅਦ ਹੀ ਇਹ ਨਿਯੁਕਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅਸਥਾਨਾ ਦੀ ਦਿੱਲੀ ਦੇ ਪੁਲੀਸ ਮੁਖੀ ਵਜੋਂ ਨਿਯੁਕਤੀ ਨੂੰ ਅਦਾਲਤਵਿੱਚ ਚੁਣੌਤੀ ਦਿੱਤੀ ਗਈ ਸੀ। ਅਤੇ ਇਸ ਨੂੰ ਸੇਵਾ ਿਨਯਮਾਂ ਦੀ ਉਲੰਘਣਾ ਦੱਸਿਆ ਸੀ। -ਪੀਟੀਆਈ