ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਰੈਲੀ ਅੱਜ

ਚੰਡੀਗਡ਼੍ਹ ਵਿੱਚ ਸੈਕਟਰ-43 ਦੇ ਗਰਾਊਂਡ ਵਿੱਚ ਜੁੜੇਗਾ ਕਿਸਾਨਾਂ ਦਾ ਇਕੱਠ
ਚੰਡੀਗੜ੍ਹ ਦੇ ਸੈਕਟਰ-43 ਵਿੱਚ ਰੈਲੀ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਤੇ ਹੋਰ।
Advertisement

ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ 26 ਨਵੰਬਰ ਨੂੰ ਰੈਲੀ ਕਰ ਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰੇਗਾ। ਮੋਰਚੇ ਵੱਲੋਂ ਚੰਡੀਗੜ੍ਹ ਦੇ ਸੈਕਟਰ-43 ਬੀ ਦੇ ਗਰਾਊਂਡ ਵਿੱਚ ਇਹ ਇਕੱਠ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਭਰ ਤੋਂ ਐੱਸ ਕੇ ਐੱਮ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ। ਇਸ ਦੌਰਾਨ ਕਿਸਾਨ ਆਗੂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਬਾਰੇ ਵਿਚਾਰ-ਚਰਚਾ ਕਰਨਗੇ। ਇਸ ਦੇ ਨਾਲ ਹੀ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ, ਬਿਜਲੀ ਸੋਧ ਬਿੱਲ, ਪੰਜਾਬ ਦੇ ਪਾਣੀਆਂ ਅਤੇ ਚੰਡੀਗੜ੍ਹ ਦੇ ਮੁੱਦੇ ’ਤੇ ਕੇਂਦਰ ਤੇ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਸੌਂਪੇ ਜਾਣਗੇ।

ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹੋਣ ਵਾਲੇ ਇਸ ਵੱਡੇ ਇਕੱਠ ਰਾਹੀਂ ਅੰਦੋਲਨ ਦੀਆਂ ਬਕਾਇਆ ਮੰਗਾਂ ਜਲਦੀ ਪੂਰੀਆਂ ਕਰਨ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ। ਰੈਲੀ ਵਿੱਚ ਐੱਮ ਐੱਸ ਪੀ ਗਰੰਟੀ ਕਾਨੂੰਨ, ਪੰਜਾਬ ਦੇ ਪਾਣੀਆਂ ਦੀ ਰਾਖੀ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਜਾਵੇਗੀ। ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ-2025 ਰੱਦ ਕਰਵਾਉਣ, ਹੜ੍ਹ ਪੀੜਤਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ, ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਟੈਕਸ ਮੁਕਤ ਵਪਾਰ ਸਮਝੌਤੇ ਦਾ ਵਿਰੋਧ ਕਰਨ ਅਤੇ ਗੰਨਾ ਕਿਸਾਨਾਂ ਦਾ ਬਕਾਇਆ ਜਾਰੀ ਕਰਵਾਉਣ ਵਰਗੇ ਅਹਿਮ ਮੁੱਦੇ ਵਿਚਾਰੇ ਜਾਣਗੇ। ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਕਰਨ ਅਤੇ ਚਾਰ ਨਵੇਂ ਕਿਰਤ ਕਾਨੂੰਨ ਵਾਪਸ ਲੈਣ ਲਈ ਵੀ ਕੇਂਦਰ ’ਤੇ ਦਬਾਅ ਬਣਾਇਆ ਜਾਵੇਗਾ। ਵਿਚਾਰ-ਚਰਚਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਭੇਜੇ ਜਾਣਗੇ।

Advertisement

Advertisement
Show comments