DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ram Mandir offering scam: ਸੁਤੰਤਰ ਜਾਂਚ ਦੀ ਮੰਗ ਵਾਲੀਆਂ ਪਟੀਸ਼ਨਾਂ ਬੰਦ

ਹੁਣ ਸਥਾਨਕ ਅਦਾਲਤ ਮੁਕੱਦਮਾ ਅੱਗੇ ਵਧਾਏਗੀ: ਸੁਪਰੀਮ ਕੋਰਟ; ਵਿਸ਼ੇਸ਼ ਜਾਂਚ ਟੀਮ ਨੇ ਚਾਰਜਸ਼ੀਟ ਦਾਖ਼ਲ ਕੀਤੀ

  • fb
  • twitter
  • whatsapp
  • whatsapp
Advertisement
ਸੁਪਰੀਮ ਕੋਰਟ ਨੇ ਅੱਜ ਅਯੁੱਧਿਆ ਰਾਮ ਮੰਦਰ ਚੜ੍ਹਾਵਾ ਘੁਟਾਲੇ ਦੇ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਕਾਰਵਾਈ ਨੂੰ ਇਹ ਕਹਿੰਦਿਆਂ ਬੰਦ ਕਰ ਦਿੱਤਾ ਕਿ ਹੁਣ ਸਥਾਨਕ ਅਦਾਲਤ ਮੁਲਜ਼ਮਾਂ ਵਿਰੁੱਧ ਕੇਸ ਵਿੱਚ ਮੁਕੱਦਮਾ ਅੱਗੇ ਵਧਾਏਗੀ।

ਉੱਤਰ ਪ੍ਰਦੇਸ਼ ਸਰਕਾਰ ਦੀ ਇਸ ਦਲੀਲ ਦਾ ਨੋਟਿਸ ਲੈਂਦਿਆਂ ਕਿ ਸੁਪਰੀਮ ਕੋਰਟ ਵੱਲੋਂ ਨਿਯੁਕਤ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ, ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਕਾਨੂੰਨ ਮੁਤਾਬਕ ਮੁਕੱਦਮਾ ਅੱਗੇ ਵਧਾ ਸਕਦੀ ਹੈ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ ਐੱਨ ਐੱਸ ਐੱਸ) ਦੇ ਇਕ ਪ੍ਰਬੰਧ ਦਾ ਨੋਟਿਸ ਲੈਂਦਿਆਂ, ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ ਮੋਹਨਾ ਦੀ ਸ਼ਮੂਲੀਅਤ ਵਾਲੇ ਇਸ ਬੈਂਚ ਨੇ ਕਿਹਾ, ‘‘ਕਿਉਂਕਿ ਇਸ ਵਿੱਚ ਜਨਤਕ ਹਿੱਤ ਦਾ ਤੱਤ ਸ਼ਾਮਲ ਹੈ, ਇਸ ਲਈ ਅਪਰਾਧ ਦੇ ਪੀੜਤ ਵਾਂਗ ਇਸ ਦੇ ਸਾਹਮਣੇ ਪਟੀਸ਼ਨ ਦਾਇਰ ਕਰਨ ਵਾਲਿਆਂ ਨੂੰ ਆਗਾਮੀ ਮੁਕੱਦਮੇ ਵਿੱਚ ਅਯੁੱਧਿਆ ਦੇ ਜੁਡੀਸ਼ਲ ਮੈਜਿਸਟਰੇਟ ਦੀ ਮਦਦ ਕਰਨ ਦੀ ਖੁੱਲ੍ਹ ਦਿੱਤੀ ਜਾਂਦੀ ਹੈ।’’ ਆਪਣੇ ਸਾਹਮਣੇ ਮੌਜੂਦ ਪਟੀਸ਼ਨਾਂ ’ਤੇ ਪਰਦਾ ਪਾਉਂਦਿਆਂ ਬੈਂਚ ਨੇ ਕਿਹਾ ਕਿ ਉਸ ਨੇ ਮਾਮਲੇ ਦੇ ਗੁਣ-ਦੋਸ਼ ’ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

Advertisement

ਹੁਕਮ ਵਿੱਚ ਕਿਹਾ ਗਿਆ, ‘‘ਉੱਤਰ ਪ੍ਰਦੇਸ਼ ਰਾਜ ਨੇ ਪ੍ਰਗਤੀ ਰਿਪੋਰਟ ਦਾਇਰ ਕੀਤੀ ਹੈ, ਜਿਸ ਅਨੁਸਾਰ ਮਾਮਲੇ ਵਿੱਚ ਹੁਣ ਚਾਰਜਸ਼ੀਟ ਦਾਖਲ ਕਰ ਦਿੱਤੀ ਗਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਅਸੀਂ ਰਿੱਟ ਪਟੀਸ਼ਨ ਅਤੇ ਹੋਰ ਸਬੰਧਤ ਮਾਮਲਿਆਂ ਦਾ ਇਸ ਹੁਕਮ ਨਾਲ ਨਿਬੇੜਾ ਕਰਦੇ ਹਾਂ ਕਿ ਜੁਡੀਸ਼ਲ ਮੈਜਿਸਟਰੇਟ ਕਾਨੂੰਨ ਅਨੁਸਾਰ ਮਾਮਲੇ ਨੂੰ ਅੱਗੇ ਵਧਾਉਣ।’’

Advertisement

Advertisement
×