ਬੁਲਢਾਨਾ, 19 ਅਪਰੈਲ
ਮਹਾਰਾਸ਼ਟਰ ਵਿਚ ਰੈਮਡੇਸਿਵਿਰ ਦੀ ਸਪਲਾਈ ਨੂੰ ਲੈ ਕੇ ਭਾਜਪਾ ਤੇ ਸ਼ਿਵ ਸੈਨਾ ਆਗੂ ਆਹਮੋ ਸਾਹਮਣੇ ਆ ਗਏ ਹਨ। ਸ਼ਿਵ ਸੈਨਾ ਦੇ ਵਿਧਾਇਕ ਸੰਜੇ ਗਾਇਕਵਾੜ ਨੇ ਅੱਜ ਸਾਬਕਾ ਮੁੱਖ ਮੰਤਰੀ ਦੇਵਿੰਦਰ ਫੜਨਵੀਸ ’ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਰੈਮਡੇਸਿਵਿਰ ਦੀ ਖੇਪ ਬਾਹਰ ਭੇਜਣ ਦੇ ਮਾਮਲੇ ਵਿਚ ਪੁਲੀਸ ਨੇ ਇਸ ਕੰਪਨੀ ਦੇ ਡਾਇਰੈਕਟਰ ਕੋਲੋਂ ਪੁੱਛਗਿੱਛ ਕੀਤੀ ਹੈ ਪਰ ਭਾਜਪਾ ਇਸ ਮਾਮਲੇ ਵਿਚ ਬੇਵਜ੍ਹਾ ਦਖਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਕਰੋਨਾਵਾਇਰਸ ਮਿਲਦਾ ਹੈ ਤਾਂ ਉਹ ਉਸ ਨੂੰ ਫੜਨਵੀਸ ਦੇ ਮੂੰਹ ਵਿਚ ਪਾ ਦੇਣਗੇ। ਇਸ ਟਿੱਪਣੀ ਖ਼ਿਲਾਫ ਭਾਜਪਾ ਵਰਕਰਾਂ ਨੇ ਅੱਜ ਸ਼ਿਵ ਸੈਨਾ ਦੇ ਵਿਧਾਇਕ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤੇ। -ਪੀਟੀਆਈ