ਨਵੀਂ ਦਿੱਲੀ, 29 ਮਈ
ਡਾਕਟਰਾਂ ਦੀਆਂ ਐਸੋਸੀਏਸ਼ਨਾਂ ਦੀ ਫੈਡਰੇਸ਼ਨ ਨੇ ਬਾਬਾ ਰਾਮਦੇਵ ਵੱਲੋਂ ਐਲੋਪੈਥੀ ਸਬੰਧੀ ਕੀਤੀਆਂ ਟਿੱਪਣੀਆਂ ਖ਼ਿਲਾਫ਼ ਰੋਸ ਵਜੋਂ ਪਹਿਲੀ ਜੂਨ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਕਰਨ ਅਤੇ ਇਸ ਨੂੰ ‘ਕਾਲੇ ਦਿਨ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਫੈਡਰੇਸ਼ਨ ਵੱਲੋਂ ਸ਼ਨਿਚਰਵਾਰ ਨੂੰ ਜਾਰੀ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਰਾਮਦੇਵ ਨੂੰ ‘ਬਿਨਾਂ ਸ਼ਰਤ ਜਨਤਕ ਤੌਰ ’ਤੇ ਮੁਆਫੀ’ ਮੰਗਣ ਲਈ ਵੀ ਆਖਿਆ ਗਿਆ ਹੈ। -ਏਜੰਸੀ