ਰਾਣਾ ਅਯੂਬ ਨੂੰ ਜਾਨੋਂ ਮਾਰਨ ਦੀ ਧਮਕੀ, ਕੇਸ ਦਰਜ
ਮਹਿਲਾ ਪੱਤਰਕਾਰ ਰਾਣਾ ਅਯੂਬ ਵੱਲੋਂ ਅਣਪਛਾਤੇ ਕੌਮਾਂਤਰੀ ਨੰਬਰ ਤੋਂ ਵ੍ਹਟਸਐਪ ’ਤੇ ਜਾਨੋਂ ਮਾਰਨ ਦੀ ਧਮਕੀ ਵਾਲਾ ਮੈਸੇਜ ਮਿਲਣ ਦੀ ਸ਼ਿਕਾਇਤ ਕਰਨ ਮਗਰੋਂ ਨਵੀਂ ਮੁੰਬਈ ਪੁਲੀਸ ਨੇ ਕੇਸ ਦਰਜ ਕੀਤਾ ਹੈ। ਕੋਪਰਖੈਰਨੇ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਪੱਤਰਕਾਰ ਨੇ ਸ਼ਿਕਾਇਤ...
Advertisement
ਮਹਿਲਾ ਪੱਤਰਕਾਰ ਰਾਣਾ ਅਯੂਬ ਵੱਲੋਂ ਅਣਪਛਾਤੇ ਕੌਮਾਂਤਰੀ ਨੰਬਰ ਤੋਂ ਵ੍ਹਟਸਐਪ ’ਤੇ ਜਾਨੋਂ ਮਾਰਨ ਦੀ ਧਮਕੀ ਵਾਲਾ ਮੈਸੇਜ ਮਿਲਣ ਦੀ ਸ਼ਿਕਾਇਤ ਕਰਨ ਮਗਰੋਂ ਨਵੀਂ ਮੁੰਬਈ ਪੁਲੀਸ ਨੇ ਕੇਸ ਦਰਜ ਕੀਤਾ ਹੈ। ਕੋਪਰਖੈਰਨੇ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਪੱਤਰਕਾਰ ਨੇ ਸ਼ਿਕਾਇਤ ਕੀਤੀ ਹੈ ਕਿ ‘ਹੈਰੀ ਸ਼ੂਟਰ ਕੈਨੇਡਾ’ ਨਾਮੀ ਸ਼ਖ਼ਸ ਨੇ ਉਨ੍ਹਾਂ ਨੂੰ 2 ਨਵੰਬਰ ਨੂੰ ਕੌਮਾਂਤਰੀ ਨੰਬਰ ਤੋਂ ਵ੍ਹਟਸਐਪ ਕਾਲ ਕੀਤੀ। ਫੋਨ ਕਰਨ ਵਾਲੇ ਨੇ ਰਾਣਾ ਅਯੂਬ ਨੂੰ ਧਮਕੀ ਦਿੱਤੀ ਕਿ ਜੇ ਉਨ੍ਹਾਂ 1984 ਸਿੱਖ ਵਿਰੋਧੀ ਦੰਗਿਆਂ ਤੇ ਇੰਦਰਾ ਗਾਂਧੀ ਨੂੰ ਮਾਰਨ ਵਾਲਿਆਂ ’ਤੇ ‘ਵਾਸ਼ਿੰਗਟਨ ਪੋਸਟ’ ਅਖ਼ਬਾਰ ’ਚ ਲੇਖ ਨਾ ਲਿਖਿਆ ਤਾਂ ਉਨ੍ਹਾਂ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ।
Advertisement
Advertisement
