ਮੁੰਬਈ: ਕੇਂਦਰੀ ਲਘੂ ਉਦਯੋਗ ਮੰਤਰੀ ਨਾਰਾਇਣ ਰਾਣੇ ਸਿਹਤ ਦੀ ਜਾਂਚ ਕਰਾਉਣ ਲਈ ਵੀਰਵਾਰ ਨੂੰ ਇੱਥੇ ਲੀਲਾਵਤੀ ਹਸਪਤਾਲ ਪਹੁੰਚੇ। ਭਾਜਪਾ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸ਼ੂਗਰ ਨਾਲ ਪੀੜਤ ਰਾਣੇ ਨੂੰ ਦੋ ਦਿਨ ਪਹਿਲਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਖ਼ਿਲਾਫ਼ ਵਿਵਾਦਿਤ ਬਿਆਨ ਦੇਣ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਜਮਾਨਤ ਮਿਲ ਗਈ ਸੀ। ਭਾਜਪਾ ਦੇ ਵਿਧਾਇਕ ਪ੍ਰਸਾਦ ਲਾਡ ਨੇ ਕਿਹਾ ਕਿ ਉਹ ਰੁਟੀਨ ਜਾਂਚ ਲਈ ਹਸਪਤਾਲ ਵਿੱਚ ਹਨ। ਉਹ ਭਰਤੀ ਨਹੀਂ ਹੋਏ। ਜ਼ਿਕਰਯੋਗ ਹੈ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਰਾਣੇ ਨੇ ਮੁੱਖ ਮੰਤਰੀ ਠਾਕਰੇ ਨੂੰ ਥੱਪੜ ਮਾਰਨ ਦਾ ਬਿਆਨ ਦੇ ਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ। ਉਨ੍ਹਾਂ ਦੇ ਬਿਆਨ ਨੂੰ ਲੈ ਕੇ ਪੂਰੇ ਮਹਾਰਾਸ਼ਟਰ ਵਿੱਚ ਪ੍ਰਦਰਸ਼ਨ ਹੋਏ ਸਨ। -ਪੀਟੀਆਈ