ਜਬਰ-ਜਨਾਹ ਦੇ ਮੁਲਜ਼ਮ ਦੀ ਪਤਨੀ ਨੂੰ ਭਾਰਤ ’ਚ ਰਹਿਣ ਦੇ ਹੁਕਮ ’ਤੇ ਰੋਕ
ਸੁਪਰੀਮ ਕੋਰਟ ਨੇ ਉਸ ਹੁਕਮ ’ਤੇ ਰੋਕ ਲਗਾ ਦਿੱਤੀ ਹੈ, ਜਿਸ ’ਚ ਜਬਰ-ਜਨਾਹ ਦੇ ਮੁਲਜ਼ਮ ਦੀ ਅਮਰੀਕਾ ’ਚ ਕੰਮ ਕਰਦੀ ਪਤਨੀ ਨੂੰ ਕਿਹਾ ਗਿਆ ਸੀ ਕਿ ਜੇ ਉਸ ਦਾ ਪਤੀ ਵਿਦੇਸ਼ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਭਾਰਤ ’ਚ ਰਹਿਣਾ...
Advertisement
ਸੁਪਰੀਮ ਕੋਰਟ ਨੇ ਉਸ ਹੁਕਮ ’ਤੇ ਰੋਕ ਲਗਾ ਦਿੱਤੀ ਹੈ, ਜਿਸ ’ਚ ਜਬਰ-ਜਨਾਹ ਦੇ ਮੁਲਜ਼ਮ ਦੀ ਅਮਰੀਕਾ ’ਚ ਕੰਮ ਕਰਦੀ ਪਤਨੀ ਨੂੰ ਕਿਹਾ ਗਿਆ ਸੀ ਕਿ ਜੇ ਉਸ ਦਾ ਪਤੀ ਵਿਦੇਸ਼ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਭਾਰਤ ’ਚ ਰਹਿਣਾ ਪਵੇਗਾ। ਬੈਂਚ ਨੇ ਸਾਫਟਵੇਅਰ ਇੰਜਨੀਅਰ ਵੱਲੋਂ ਦਾਖ਼ਲ ਅਪੀਲ ’ਤੇ ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ ਕੀਤਾ, ਜਿਸ ’ਤੇ ਵਿਆਹ ਦਾ ਵਾਅਦਾ ਕਰਕੇ ਮਹਿਲਾ ਨਾਲ ਜਬਰ-ਜਨਾਹ ਦਾ ਦੋਸ਼ ਹੈ। ਸਿਖਰਲੀ ਅਦਾਲਤ ਨੇ ਵਿਅਕਤੀ ਨੂੰ ਵਿਦੇਸ਼ ਯਾਤਰਾ ਲਈ ਦੋ ਲੱਖ ਰੁਪਏ ਦੀ ਜ਼ਮਾਨਤ ਰਕਮ ਜਮਾਂ ਕਰਾਉਣ ਦਾ ਵੀ ਨਿਰਦੇਸ਼ ਦਿੱਤਾ।
Advertisement
Advertisement
×