ਬੰਗਲੁਰੂ, 28 ਮਈ
ਇਥੇ ਜਬਰ ਜਨਾਹ ਮਾਮਲੇ ਦੀ ਜਾਂਚ ਕਰ ਰਹੀ ਪੁਲੀਸ ਚਾਰ ਮੁਲਜ਼ਮਾਂ ਨੂੰ ਘਟਨਾ ਸਥਾਨ ਉਤੇ ਲੈ ਕੇ ਗਈ ਜਿਥੇ ਦੋ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਰੋਕਣ ਲਈ ਪੁਲੀਸ ਨੇ ਉਨ੍ਹਾਂ ਦੇ ਪੈਰਾਂ ਉਤੇ ਗੋਲੀਆਂ ਚਲਾਈਆਂ। ਜ਼ਿਕਰਯੋਗ ਹੈ ਕਿ ਪੁਲੀਸ ਨੇ ਵੀਰਵਾਰ ਨੂੰ ਔਰਤ ਦੀ ਕੁੱਟਮਾਰ ਕਰਨ ਤੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ 4 ਪੁਰਸ਼ ਤੇ ਦੋ ਔਰਤਾਂ ਨੂੰ ਕਾਬੂ ਕੀਤਾ ਸੀ। ਇਸ ਮਾਮਲੇ ਦੀ ਪੀੜਤਾ ਵੀ ਬੰਗਲਾਦੇਸ਼ ਦੀ ਦੱਸੀ ਜਾ ਰਹੀ ਹੈ। ਕਰਨਾਟਕ ਦੇ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਨੇ ਕਿਹਾ ਕਿ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।-ਪੀਟੀਆਈ