ਨਵੀਂ ਦਿੱਲੀ, 27 ਜੂਨ
ਦਿੱਲੀ ਪੁਲੀਸ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿੱਜੀ ਸਕੱਤਰ ਪੀ ਪੀ ਮਾਧਵਨ ਨੂੰ ਅੱਜ ਜਬਰ-ਜਨਾਹ ਅਤੇ ਧਮਕਾਉਣ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਇੱਥੋਂ ਦੀ ਇੱਕ 26 ਸਾਲਾ ਔਰਤ ਨੇ ਉਸ ਖ਼ਿਲਾਫ਼ ਨੌਕਰੀ ਦਾ ਝਾਂਸਾ ਦੇ ਕੇ ਉਸ ਦਾ ਜਿਣਸੀ ਸ਼ੋਸ਼ਣ ਕਰਨ ਦੀ ਪੁਲੀਸ ਕੋਲ ਸ਼ਿਕਾਇਤ ਕੀਤੀ ਸੀ। ਇਹ ਕੇਸ 25 ਜੂਨ ਨੂੰ ਉਤਮ ਨਗਰ ਥਾਣੇ ਵਿੱਚ ਦਰਜ ਕੀਤਾ ਗਿਆ ਸੀ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ, ਮਾਧਵਨ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਝੂਠੇ ਤੇ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।