ਜਬਰ ਜਨਾਹ: ਐੱਨਐੱਚਆਰਸੀ ਨੇ ਉੜੀਸਾ ਸਰਕਾਰ ਤੇ ਡੀਜੀਪੀ ਤੋਂ ਰਿਪੋਰਟ ਮੰਗੀ
ਨਵੀਂ ਦਿੱਲੀ, 23 ਜੂਨ ਉੜੀਸਾ ਦੇ ਗੰਜਮ ਜ਼ਿਲ੍ਹੇ ਦੇ ਗੋਪਾਲਪੁਰ ਸਮੁੰਦਰ ਤੱਟ ’ਤੇ 20 ਸਾਲਾ ਕਾਲਜ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਨਾਲ ਸਬੰਧਤ ਮਾਮਲੇ ’ਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਸੂਬਾ ਸਰਕਾਰ ਤੇ ਪੁਲੀਸ ਮੁਖੀ ਨੂੰ ਨੋਟਿਸ ਜਾਰੀ ਕੀਤਾ ਹੈ।...
Advertisement
ਨਵੀਂ ਦਿੱਲੀ, 23 ਜੂਨ
ਉੜੀਸਾ ਦੇ ਗੰਜਮ ਜ਼ਿਲ੍ਹੇ ਦੇ ਗੋਪਾਲਪੁਰ ਸਮੁੰਦਰ ਤੱਟ ’ਤੇ 20 ਸਾਲਾ ਕਾਲਜ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਨਾਲ ਸਬੰਧਤ ਮਾਮਲੇ ’ਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਸੂਬਾ ਸਰਕਾਰ ਤੇ ਪੁਲੀਸ ਮੁਖੀ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ। ਕਮਿਸ਼ਨ ਨੇ ਇੱਕ ਬਿਆਨ ’ਚ ਕਿਹਾ ਕਿ ਕਥਿਤ ਤੌਰ ’ਤੇ ਪੀੜਤਾ ਆਪਣੇ ਦੋਸਤ ਨਾਲ ਇੱਕ ਤਿਉਹਾਰ ਮਨਾਉਣ ਲਈ ਸਮੁੰਦਰ ਕਿਨਾਰੇ ਗਈ ਸੀ ਜਿੱਥੇ ਮੁਲਜ਼ਮਾਂ ਨੇ ਉਸ ਦੇ ਦੋਸਤ (ਲੜਕੇ) ਨੂੰ ਫੜ ਕੇ ਵਿਦਿਆਰਥਣ ਨਾਲ ਜਬਰ-ਜਨਾਹ ਕੀਤਾ। ਖ਼ਬਰ ਦਾ ਪਤਾ ਲੱਗਣ ਤੋਂ ਬਾਅਦ ਕਮਿਸ਼ਨ ਨੇ ਖੁਦ ਇਸ ਦਾ ਨੋਟਿਸ ਲਿਆ ਤੇ ਕਮਿਸ਼ਨ ਨੇ ਸੂਬੇ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਅੰਦਰ ਮਾਮਲੇ ਦੀ ਰਿਪੋਰਟ ਮੰਗੀ ਹੈ। -ਪੀਟੀਆਈ
Advertisement
Advertisement