Rashid Engineer moves Delhi HC: ਜੇਲ੍ਹ ’ਚ ਨਜ਼ਰਬੰਦ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਵੱਲੋਂ ਦਿੱਲੀ ਹਾਈਕੋਰਟ ਦਾ ਰੁਖ਼
ਨਵੀਂ ਦਿੱਲੀ/ਸ੍ਰੀਨਗਰ, 22 ਜਨਵਰੀ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਨੇ ਦਹਿਸ਼ਤੀ ਫੰਡਿੰਗ ਮਾਮਲੇ ’ਚ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਹ ਮਾਮਲਾ 23 ਜਨਵਰੀ ਨੂੰ ਜਸਟਿਸ ਵਿਕਾਸ ਮਹਾਜਨ ਦੀ ਅਦਾਲਤ ਵਿਚ ਸੁਣਿਆ ਜਾਵੇਗਾ। ਰਾਸ਼ਿਦ ਨੇ ਆਪਣੀ ਪਟੀਸ਼ਨ...
Advertisement
ਨਵੀਂ ਦਿੱਲੀ/ਸ੍ਰੀਨਗਰ, 22 ਜਨਵਰੀ
ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਨੇ ਦਹਿਸ਼ਤੀ ਫੰਡਿੰਗ ਮਾਮਲੇ ’ਚ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
Advertisement
ਇਹ ਮਾਮਲਾ 23 ਜਨਵਰੀ ਨੂੰ ਜਸਟਿਸ ਵਿਕਾਸ ਮਹਾਜਨ ਦੀ ਅਦਾਲਤ ਵਿਚ ਸੁਣਿਆ ਜਾਵੇਗਾ। ਰਾਸ਼ਿਦ ਨੇ ਆਪਣੀ ਪਟੀਸ਼ਨ ਵਿੱਚ ਆਪਣੀ ਰਿਹਾਈ ਦੇ ਮੁੱਦੇ ’ਤੇ ਜਲਦੀ ਫੈਸਲੇ ਦੀ ਮੰਗ ਕੀਤੀ ਹੈ ਜੋ ਇਸ ਸਮੇਂ ਹੇਠਲੀ ਅਦਾਲਤ ਵਿੱਚ ਵਿਚਾਰ ਅਧੀਨ ਹੈ।
Advertisement
ਅਵਾਮੀ ਇਤਿਹਾਦ ਪਾਰਟੀ ਦੇ ਮੁੱਖ ਬੁਲਾਰੇ ਇਨਾਮ ਇਨ ਨਬੀ ਨੇ ਕਿਹਾ ਕਿ ਇੰਜਨੀਅਰ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਹੈ ਤੇ ਇਸ ਮਾਮਲੇ ’ਤੇ 23 ਜਨਵਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਨਬੀ ਨੇ ਕਿਹਾ ਕਿ ਪਾਰਟੀ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਲਈ ਨਿਆਂ ਯਕੀਨੀ ਬਣਾਉਣ ਲਈ ਯਤਨ ਜਾਰੀ ਰੱਖੇਗੀ। ਜ਼ਿਕਰਯੋਗ ਹੈ ਕਿ ਰਾਸ਼ਿਦ ਨੂੰ 2017 ਦੇ ਦਹਿਸ਼ਤੀ ਫੰਡਿੰਗ ਕੇਸ ’ਚ ਐੱਨਆਈਏ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 2019 ਤੋਂ ਤਿਹਾੜ ਜੇਲ੍ਹ ’ਚ ਬੰਦ ਹੈ। -ਪੀਟੀਆਈ
Advertisement
×