DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਰਬੀਆਈ ਵੱਲੋਂ ਪੰਜਾਬ ਲਈ 8500 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ

ਦੂਜੀ ਤਿਮਾਹੀ ’ਚ ਹਰ ਹਫ਼ਤੇ ਕਰਜ਼ਾ ਚੁੱਕੇਗਾ ਪੰਜਾਬ;; ਮਾਰਚ 2026 ਤੱਕ ਪੰਜਾਬ ਸਿਰ ਕਰਜ਼ਾ ਚਾਰ ਲੱਖ ਕਰੋੜ ਰੁਪਏ ਤੱਕ ਹੋਣ ਦੀ ਸੰਭਾਵਨਾ; ਚਾਲੂ ਵਿੱਤੀ ਵਰ੍ਹੇ ਦੌਰਾਨ 34201.11 ਕਰੋੜ ਦਾ ਕਰਜ਼ਾ ਚੁੱਕਣ ਦਾ ਟੀਚਾ
  • fb
  • twitter
  • whatsapp
  • whatsapp
Advertisement

ਚਰਨਜੀਤ ਭੁੱਲਰਚੰਡੀਗੜ੍ਹ, 30 ਜੂਨ

ਪੰਜਾਬ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ’ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਭਲਕੇ ਮੰਗਲਵਾਰ ਤੋਂ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਸ਼ੁਰੂ ਹੋ ਰਹੀ ਹੈ ਅਤੇ ਪੰਜਾਬ ਦੀ ਵਿੱਤੀ ਸਿਹਤ ਦੇ ਮੱਦੇਨਜ਼ਰ ਕਰਜ਼ੇ ’ਤੇ ਨਿਰਭਰਤਾ ਲਗਾਤਾਰ ਵਧ ਰਹੀ ਹੈ। ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਨੇ ਸੂਬਾ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਸਤੰਬਰ ਤੱਕ ਹਰ ਹਫ਼ਤੇ ਕਰਜ਼ਾ ਚੁੱਕਿਆ ਜਾਣਾ ਹੈ। ਇਕੱਲੇ ਜੁਲਾਈ ਮਹੀਨੇ ’ਚ ਦੋ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਜਾਵੇਗਾ ਜਦਕਿ ਅਗਸਤ ਮਹੀਨੇ ਤਿੰਨ ਹਜ਼ਾਰ ਕਰੋੜ ਦਾ ਉਧਾਰ ਚੁੱਕਿਆ ਜਾਣਾ ਹੈ।

Advertisement

ਪ੍ਰਾਪਤ ਵੇਰਵਿਆਂ ਅਨੁਸਾਰ ਸਤੰਬਰ ਮਹੀਨੇ ਵਿੱਚ 3500 ਕਰੋੜ ਰੁਪਏ ਕਰਜ਼ਾ ਲਿਆ ਜਾਣਾ ਹੈ। ਇਨ੍ਹਾਂ ਤਿੰਨ ਮਹੀਨਿਆਂ ਵਿੱਚ ਹਰ ਹਫ਼ਤੇ ਪੰਜ ਸੌ ਕਰੋੜ ਤੋਂ 1500 ਕਰੋੜ ਰੁਪਏ ਦਾ ਤੱਕ ਦਾ ਕਰਜ਼ਾ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਚਾਲੂ ਵਰ੍ਹੇ ਦੀ ਪਹਿਲੀ ਅਤੇ ਦੂਜੀ ਤਿਮਾਹੀ ਦੌਰਾਨ ਕੁੱਲ ਚੁੱਕਿਆ ਕਰਜ਼ਾ 14,741.92 ਕਰੋੜ ਰੁਪਏ ਹੋ ਜਾਣਾ ਹੈ। ਚਾਲੂ ਵਰ੍ਹੇ ਦੀ ਸ਼ੁਰੂਆਤ ਵਿੱਚ ਹੀ ਅਪਰੈਲ ਤੇ ਮਈ ਮਹੀਨੇ ਵਿੱਚ ਵੀ 6241.92 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਗਿਆ ਸੀ। ਜੂਨ ਮਹੀਨੇ ਵਿੱਚ ਕੋਈ ਕਰਜ਼ਾ ਨਾ ਲਏ ਜਾਣ ਦਾ ਪਤਾ ਲੱਗਾ ਹੈ।

ਪੰਜਾਬ ਸਿਰ 31 ਮਾਰਚ 2025 ਤੱਕ 3.82 ਲੱਖ ਕਰੋੜ ਰੁਪਏ ਕਰਜ਼ਾ ਚੜ੍ਹ ਗਿਆ ਸੀ ਜੋ ਕਿ ਕੁੱਲ ਘਰੇਲੂ ਉਤਪਾਦਨ ਦਾ 44 ਫ਼ੀਸਦੀ ਤੋਂ ਵੱਧ ਬਣਦਾ ਹੈ। ਅਨੁਮਾਨ ਹੈ ਕਿ 31 ਮਾਰਚ 2026 ਤੱਕ ਪੰਜਾਬ ਸਿਰ ਕਰਜ਼ੇ ਦਾ ਭਾਰ ਚਾਰ ਲੱਖ ਕਰੋੜ ਨੂੰ ਛੂਹ ਜਾਵੇਗਾ। ਇਸ ਲਿਹਾਜ਼ ਨਾਲ ਹਰ ਪੰਜਾਬੀ ਸਿਰ ਸਵਾ ਲੱਖ ਤੋਂ ਵੱਧ ਦਾ ਕਰਜ਼ਾ ਹੈ। ਪੰਜਾਬ ਸਰਕਾਰ ਦਾ ਇਸ ਵਰ੍ਹੇ ਦੌਰਾਨ 34201.11 ਕਰੋੜ ਦਾ ਕਰਜ਼ਾ ਚੁੱਕਣ ਦਾ ਟੀਚਾ ਹੈ। ਥੋੜ੍ਹਾ ਸਮਾਂ ਪਹਿਲਾਂ ਹੀ ਕੇਂਦਰੀ ਵਿੱਤ ਮੰਤਰਾਲੇ ਨੇ ਕਈ ਹਵਾਲੇ ਦੇ ਕੇ ਪੰਜਾਬ ਸਰਕਾਰ ਦੀ ਕਰਜ਼ਾ ਹੱਦ ’ਤੇ 16,477 ਕਰੋੜ ਦਾ ਕੱਟ ਲਗਾ ਦਿੱਤਾ ਸੀ ਜਿਸ ’ਚੋਂ ਬਾਅਦ ਵਿੱਚ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਦੀ ਬਹਾਲੀ ਕਰ ਦਿੱਤੀ ਗਈ ਸੀ।

ਮਾਲੀਆ ਘਾਟਾ 5513 ਕਰੋੜ ਰੁਪਏ ਤੱਕ ਪੁੱਜਿਆ

ਇਸ ਵਿੱਤੀ ਸਾਲ ਦੇ ਅਪਰੈਲ ਅਤੇ ਮਈ ਮਹੀਨੇ ਦੌਰਾਨ ਰਾਜ ਦਾ ਮਾਲੀਆ ਘਾਟਾ 5513.65 ਕਰੋੜ ਰੁਪਏ ਨੂੰ ਛੂਹ ਗਿਆ ਹੈ ਜਦਕਿ ਰਾਜ ਨੇ ਮਾਲੀਆ ਪ੍ਰਾਪਤੀਆਂ ਵਜੋਂ 12,903.04 ਕਰੋੜ ਰੁਪਏ ਪ੍ਰਾਪਤ ਕੀਤੇ ਹਨ ਅਤੇ ਮਾਲੀਆ ਖ਼ਰਚ 18416.69 ਕਰੋੜ ਰੁਪਏ ਸੀ। ਉੱਘੇ ਅਰਥ ਸ਼ਾਸਤਰੀ ਆਰ ਐੱਸ ਘੁੰਮਣ ਆਖਦੇ ਹਨ ਕਿ ਸੂਬਾ ਸਰਕਾਰ ਨੂੰ ਕਰਜ਼ੇ ਦਾ ਬੋਝ ਘਟਾਉਣ ਵਾਸਤੇ ਇੱਕ ਰੋਡਮੈਪ ਬਣਾਉਣ ਦੀ ਲੋੜ ਹੈ।

ਕਦੋਂ ਕਿੰਨਾ ਕਰਜ਼ਾ ਚੁੱਕਿਆ ਜਾਵੇਗਾ..

ਕਰਜ਼ਾ ਲੈਣ ਦੀ ਤਰੀਕ ਕਰਜ਼ੇ ਦੀ ਰਾਸ਼ੀ

8 ਜੁਲਾਈ               500 ਕਰੋੜ

15 ਜੁਲਾਈ        500 ਕਰੋੜ

22 ਜੁਲਾਈ         500 ਕਰੋੜ

29 ਜੁਲਾਈ        500 ਕਰੋੜ

5 ਅਗਸਤ        1500 ਕਰੋੜ

12 ਅਗਸਤ         1000 ਕਰੋੜ

19 ਅਗਸਤ        500 ਕਰੋੜ

2 ਸਤੰਬਰ               1500 ਕਰੋੜ

9 ਸਤੰਬਰ               500 ਕਰੋੜ

23 ਸਤੰਬਰ        500 ਕਰੋੜ

30 ਸਤੰਬਰ               1000 ਕਰੋੜ

Advertisement
×