ਆਰਬੀਆਈ ਆਰਥਿਕਤਾ ਨੂੰ ਰਫ਼ਤਾਰ ਦੇਣ ਲਈ ਜ਼ਰੂਰੀ ਕਦਮ ਚੁੱਕਣ ਵਾਸਤੇ ਤਿਆਰ: ਸ਼ਕਤੀਕਾਂਤ ਦਾਸ

ਆਰਬੀਆਈ ਆਰਥਿਕਤਾ ਨੂੰ ਰਫ਼ਤਾਰ ਦੇਣ ਲਈ ਜ਼ਰੂਰੀ ਕਦਮ ਚੁੱਕਣ ਵਾਸਤੇ ਤਿਆਰ: ਸ਼ਕਤੀਕਾਂਤ ਦਾਸ

ਨਵੀਂ ਦਿੱਲੀ, 16 ਸਤੰਬਰ

ਕਰੋਨਾ ਕਾਰਨ ਲੀਹ ਤੋਂ ਲੱਥੀ ਆਰਥਿਕਤਾ ਨੂੰ ਮੁੜ ਰਫ਼ਤਾਰ ਦੇਣ ਦੀ ਕੋਸ਼ਿਸ਼ ਵਿੱਚ ਲੱਗੇ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਦੇਸ਼ ਨੂੰ ਅੱਗੇ ਲੈ ਕੇ ਜਾਣ ਲਈ ਜੋ ਵੀ ਕਦਮ ਚੁੱਕਣ ਦੀ ਲੋੜ ਹੋਵੇਗੀ ਉਨ੍ਹਾਂ ਲਈ ਉਹ ਤਿਆਰ ਹਨ। ਉਦਯੋਗ ਸੰਗਠਨ ਫਿੱਕੀ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਰਥ ਵਿਵਸਥਾ ਵਿੱਚ ਸੁਧਾਰ ਅਜੇ ਪੂਰੀ ਰਫਤਾਰ ਨਾਲ ਨਹੀਂ ਹੋ ਰਿਹਾ। ਇਹ ਹੌਲੀ ਹੌਲੀ ਅੱਗੇ ਵਧੇਗਾ। ਉਨ੍ਹਾਂ ਨੇ ਪ੍ਰਾਈਵੇਟ ਸੈਕਟਰ ਨੂੰ ਅੱਗੇ ਵਧਣ ਅਤੇ ਆਰਥਿਕਤਾ ਦੀ ਮੁੜ ਪ੍ਰਾਪਤੀ ਵਿੱਚ ਤੇਜ਼ੀ ਲਿਆਉਣ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸ੍ਰੀ ਦਾਸ ਨੇ ਕਿਹਾ ਕਿ ਆਰਬੀਆਈ ਦੁਆਰਾ ਵੱਡੀ ਮਾਤਰਾ ਵਿੱਚ ਨਕਦੀ ਦੀ ਨਿਰੰਤਰ ਉਪਲੱਬਧਤਾ ਨੇ ਸਰਕਾਰ ਲਈ ਘੱਟ ਰੇਟ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਵੱਡੇ ਪੱਧਰ ’ਤੇ ਉਧਾਰ ਯਕੀਨੀ ਬਣਾਇਆ ਹੈ। ਪਿਛਲੇ ਦਹਾਕੇ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਉਧਾਰ ਲਾਗਤ ਐਨੀ ਘੱਟ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All