ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੌਨਸੂਨ ਸੈਸ਼ਨ ਦੌਰਾਨ ਸੰਸਦ ’ਚ ਨਿਯਮਾਂ ਤਹਿਤ ਹਰ ਮਸਲੇ ’ਤੇ ਚਰਚਾ ਲਈ ਤਿਆਰ: ਸਰਕਾਰ ਨੇ ਸਰਬ ਪਾਰਟੀ ਮੀਟਿੰਗ ’ਚ ਕਿਹਾ

ਨਵੀਂ ਦਿੱਲੀ, 19 ਜੁਲਾਈ ਸਰਕਾਰ ਨੇ ਅੱਜ ਕਿਹਾ ਹੈ ਕਿ ਉਹ 20 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮੌਨਸੂਨ ਸੈਸ਼ਨ 'ਚ ਨਿਯਮਾਂ ਤਹਿਤ ਅਜਿਹੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ, ਜਿਨ੍ਹਾਂ ਨੂੰ ਸਪੀਕਰ ਜਾਂ ਰਾਜ ਸਭਾ ਚੇਅਰਮੈਨ...
Advertisement

ਨਵੀਂ ਦਿੱਲੀ, 19 ਜੁਲਾਈ

ਸਰਕਾਰ ਨੇ ਅੱਜ ਕਿਹਾ ਹੈ ਕਿ ਉਹ 20 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮੌਨਸੂਨ ਸੈਸ਼ਨ 'ਚ ਨਿਯਮਾਂ ਤਹਿਤ ਅਜਿਹੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ, ਜਿਨ੍ਹਾਂ ਨੂੰ ਸਪੀਕਰ ਜਾਂ ਰਾਜ ਸਭਾ ਚੇਅਰਮੈਨ ਇਜਾਜ਼ਤ ਦੇਣਗੇ। ਵੀਰਵਾਰ ਤੋਂ ਸ਼ੁਰੂ ਹੋ ਰਹੇ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਸਰਕਾਰ ਵੱਲੋਂ ਬੁਲਾਈ ਸਰਬ ਪਾਰਟੀ ਮੀਟਿੰਗ ਵਿੱਚ ਦੋਵਾਂ ਸਦਨਾਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ। ਸੰਸਦ ਦੀ ਲਾਇਬ੍ਰੇਰੀ ਭਵਨ ਵਿੱਚ ਹੋਈ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਣਜ ਮੰਤਰੀ ਪੀਯੂਸ਼ ਗੋਇਲ, ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ, ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਤੋਂ ਇਲਾਵਾ ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼, ਅਧੀਰ ਰੰਜਨ ਚੌਧਰੀ ਸ਼ਾਮਲ ਹੋਏ। ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਸੰਜੇ ਸਿੰਘ, ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਸ਼ਮੂਲੀਅਤ ਕੀਤੀ।

Advertisement

Advertisement
Tags :
ਸੰਸਦਸਰਕਾਰਸੈਸ਼ਨਕਿਹਾ:ਚਰਚਾਤਹਿਤਤਿਆਰ:ਦੌਰਾਨਨਿਯਮਾਂਪਾਰਟੀਮਸਲੇਮੀਟਿੰਗਮੌਨਸੂਨ