ਲਖਨਊ: ਬੱਚਿਆਂ ਦੇ ਮਾਹਿਰ ਡਾ. ਕਫ਼ੀਲ ਖ਼ਾਨ ਨੇ ਅੱਜ ਕਿਹਾ ਕਿ ਜੇ ਕੋਈ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਗੋਰਖਪੁਰ ਤੋਂ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਖ਼ਿਲਾਫ਼ ਵਿਧਾਨ ਸਭਾ ਚੋਣ ਲੜਨ ਲਈ ਤਿਆਰ ਹਨ। ਬੀਆਰਡੀ ਮੈਡੀਕਲ ਕਾਲਜ ਵਿੱਚ ਸਾਲ 2017 ਵਿੱਚ ਵਾਪਰੇ ਦੁਖਾਂਤ ਦੌਰਾਨ ਡਾ. ਕਫੀਲ ਖ਼ਾਨ ਦਾ ਨਾਮ ਸਾਹਮਣੇ ਆਇਆ ਸੀ, ਜਿਸ ਵਿੱਚ ਆਕਸੀਜਨ ਦੀ ਕਥਿਤ ਘਾਟ ਕਾਰਨ ਕਈ ਬੱਚਿਆਂ ਦੀ ਜਾਨ ਜਾਂਦੀ ਰਹੀ ਸੀ। ਡਾ. ਕਫ਼ੀਲ ਨੂੰ ਪਿਛਲੇ ਸਾਲ ਨੌਂ ਨਵੰਬਰ ਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ ਸੀ, ਜਿਸ ਨੂੰ ਉਸ ਨੇ ਚੁਣੌਤੀ ਦਿੱਤੀ ਹੈ। -ਪੀਟੀਆਈ