ਪਟਨਾ, 8 ਅਗਸਤ
ਬਿਹਾਰ ਵਿੱਚ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ ਦੇ ਭਾਈਵਾਲਾਂ ਜਨਤਾ ਦਲ-ਯੂਨਾਈਟਿਡ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਤਣਾਅ ਪੈਦਾ ਹੋਣ ਦੀਆਂ ਅਫ਼ਵਾਹਾਂ ਵਿਚਾਲੇ ਸੂਬੇ ਦੀ ਮੁੱਖ ਵਿਰੋਧੀ ਧਿਰ ਰਾਸ਼ਟਰੀ ਜਨਤਾ ਦਲ ਨੇ ਅੱਜ ਕਿਹਾ ਕਿ ਜੇਕਰ ਮੁੱਖ ਮੰਤਰੀ ਨਿਤੀਸ਼ ਕੁਮਾਰ ਭਾਜਪਾ ਨਾਲ ਨਾਤਾ ਤੋੜ ਦਿੰਦੇ ਹਨ ਤਾਂ ਉਹ ਨਿਤੀਸ਼ ਤੇ ਉਨ੍ਹਾਂ ਦੀ ਪਾਰਟੀ ਨਾਲ ਹੱਥ ਮਿਲਾਉਣ ਲਈ ਤਿਆਰ ਹਨ। ਰਾਸ਼ਟਰੀ ਜਨਤਾ ਦਲ ਦੇ ਕੌਮੀ ਮੀਤ ਪ੍ਰਧਾਨ ਸ਼ਿਵਾਨੰਦ ਤਿਵਾੜੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੰਗਲਵਾਰ ਨੂੰ ਦੋਹਾਂ ਪਾਰਟੀਆਂ ਵੱਲੋਂ ਵਿਧਾਇਕਾਂ ਦੀ ਮੀਟਿੰਗ ਸੱਦੇ ਜਾਣਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸਥਿਤੀ ਅਸਾਧਾਰਨ ਹੈ। -ਪੀਟੀਆਈ