ਨਵੀਂ ਦਿੱਲੀ, 19 ਜੂਨ
ਨੌਜਵਾਨਾਂ ਨੂੰ ‘ਫਰਜ਼ੀ ਰਾਸ਼ਟਰਵਾਦੀਆਂ’ ਨੂੰ ਪਛਾਣਨ ਦੀ ਅਪੀਲ ਕਰਦਿਆਂ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ‘ਅਗਨੀਪਥ’ ਸਕੀਮ ਨੌਜਵਾਨੀ ਅਤੇ ਫੌਜ ਲਈ ਵਿਨਾਸ਼ਕਾਰੀ ਸਾਬਤ ਹੋਵੇਗੀ। ਇਸ ਦੇੇ ਨਾਲ ਹੀ ਉਨ੍ਹਾਂ ਨੇ ਇਸ ਨਵੀਂ ਭਰਤੀ ਸਕੀਮ ਦਾ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਹ ਇੱਥੇ ਜੰਤਰ ਮੰਤਰ ’ਤੇ ਕਾਂਗਰਸ ਵੱਲੋਂ ਸ਼ੁਰੂ ਕੀਤੇ ‘ਸਤਿਆਗ੍ਰਹਿ’ ਦੌਰਾਨ ਸੰਬੋਧਨ ਕਰ ਰਹੀ ਸੀ। ਇਸ ਮੌਕੇ ਕਾਂਗਰਸੀ ਸੰਸਦ ਮੈਂਬਰ ਅਤੇ ਹੋਰ ਆਗੂ ਵੀ ਮੌਜੂਦ ਸਨ। -ਪੀਟੀਆਈ