ਕੋਲਕਾਤਾ, 27 ਜੁਲਾਈ
ਐਨਫੋਰਸਮੈਂਟ ਡਾਇਰੈਕਟੋਰੇਟ ਜਿਸ ਵੱਲੋਂ ਪੱਛਮੀ ਬੰਗਾਲ ਵਿੱਚ ਅਧਿਆਪਕ ਭਰਤੀ ਘੁਟਾਲੇ ਦੀ ਜਾਂਚ ਕੀਤੀ ਜਾ ਰਹੀ ਹੈ, ਵੱਲੋਂ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਮਾਣਿਕ ਭੱਟਾਚਾਰੀਆ ਕੋਲੋਂ ਇੱਥੇ ਸਥਿਤ ਉਸ ਦੇ ਦਫ਼ਤਰ ਵਿੱਚ ਪੁੱਛਗਿਛ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਦੇ ਇਕ ਸੂਤਰ ਨੇ ਦੱਸਿਆ ਕਿ ਈਡੀ ਅਧਿਕਾਰੀ ਪੱਛਮੀ ਬੰਗਾਲ ਦੇ ਮੰਤਰੀ ਪਾਰਥ ਭੱਟਾਚਾਰੀਆ ਦੀ ਕਰੀਬੀ ਸਹਿਯੋਗੀ ਅਰਪਿਤਾ ਮੁਖਰਜੀ ਦੇ ਬੇਲਗੜ੍ਹੀਆ ਇਲਾਕੇ ਵਿੱਚ ਸਥਿਤ ਫਲੈਟ ’ਚ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦਾ ਇੰਤਜ਼ਾਰ ਕਰ ਰਹੇ ਸਨ, ਜਦਕਿ ਉਸ ਦੇ ਇੱਕ ਫਲੈਟ ਵਿੱਚੋਂ ਭਾਰੀ ਮਾਤਰਾ ਵਿੱਚ ਹੋਰ ਨਕਦੀ ਬਰਾਮਦ ਹੋਈ ਹੈ। ਇਸੇ ਦੌਰਾਨ ਈਡੀ ਵੱਲੋਂ ਮੈਡੀਕਲ ਜਾਂਚ ਲਈ ਜੋਕਾ ’ਚ ਸਥਿਤ ਈਐੱਸਆਈ ਹਸਪਤਾਲ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਬੰਗਾਲ ਦੇ ਮੰਤਰੀ ਪਾਰਥ ਚੈਟਰਜੀ ਅਸਤੀਫਾ ਦੇਣ ਸਬੰਧੀ ਸਵਾਲ ’ਤੇ ਭੜਕ ਉੱਠੇ। ਉਨ੍ਹਾਂ ਕਿਹਾ ਕਿ ਉਹ ਅਸਤੀਫਾ ਕਿਉਂ ਦੇਣ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਸਬੰਧ ਵਿੱਚ ਮੀਡੀਆ ’ਤੇ ਉਨ੍ਹਾਂ ਦੀ ਪਾਰਟੀ ਖ਼ਿਲਾਫ਼ ਇਕ ‘ਖ਼ਤਰਨਾਕ ਮੁਹਿੰਮ’ ਸ਼ੁਰੂ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ, ‘‘ਜੇਕਰ ਕੋਈ ਦੋਸ਼ ਸਾਬਿਤ ਹੁੰਦਾ ਹੈ ਤਾਂ ਅਦਾਲਤ ਵੱਲੋਂ ਉਸ ਨੂੰ ਸਜ਼ਾ ਜ਼ਰੂਰ ਦਿੱਤੀ ਜਾਵੇਗੀ ਪਰ ਜਾਂਚ ਏਜੰਸੀਆਂ ਦਾ ਇਸਤੇਮਾਲ ਸਿਆਸੀ ਪਾਰਟੀਆਂ ਨੂੰ ਬਦਨਾਮ ਕਰਨ ਲਈ ਨਹੀਂ ਕੀਤਾ ਜਾਣਾ ਚਾਹੀਦਾ।’’ -ਪੀਟੀਆਈ