ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਾਲ 2000 ’ਚ ਲਾਲ ਕਿਲੇ ’ਤੇ ਹੋਏ ਹਮਲੇ ਦੇ ਮਾਮਲੇ ’ਚ ਲਸ਼ਕਰ-ਏ-ਤਇਬਾ ਦੇ ਦਹਿਸ਼ਤਗਰਦ ਮੁਹੰਮਦ ਆਰਿਫ਼ ਉਰਫ਼ ਅਸ਼ਫਾਕ ਨੂੰ ਸੁਣਾਈ ਸਜ਼ਾ-ਏ-ਮੌਤ ਨੂੰ ਬਹਾਲ ਰੱਖਿਆ ਹੈ। ਆਰਿਫ਼ ਨੇ ਫ਼ੈਸਲੇ ਦੀ ਸਮੀਖਿਆ ਲਈ ਅਰਜ਼ੀ ਦਾਖ਼ਲ ਕੀਤੀ ਸੀ ਜਿਸ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ। ਲਾਲ ਕਿਲੇ ’ਤੇ ਹੋਏ ਹਮਲੇ ਦੇ ਮਾਮਲੇ ’ਚ ਫ਼ੌਜ ਦੇ ਦੋ ਜਵਾਨਾਂ ਸਮੇਤ ਤਿੰਨ ਵਿਅਕਤੀ ਹਲਾਕ ਹੋ ਗਏ ਸਨ। ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਅਤੇ ਜਸਟਿਸ ਬੇਲਾ ਐੱਮ ਤ੍ਰਿਵੇਦੀ ਦੇ ਬੈਂਚ ਨੇ ਕਿਹਾ ਕਿ ਉਨ੍ਹਾਂ ਇਲੈਕਟ੍ਰਾਨਿਕ ਰਿਕਾਰਡ ’ਤੇ ਵਿਚਾਰ ਕਰਨ ਦੀ ਬੇਨਤੀ ਸਵੀਕਾਰ ਕੀਤੀ ਸੀ ਜਿਸ ’ਚ ਆਰਿਫ਼ ਦੇ ਦੋਸ਼ ਸਾਬਤ ਹੋਏ ਸਨ। -ਪੀਟੀਆਈ