ਲਾਲ ਕਿਲ੍ਹਾ ਧਮਾਕਾ ਮਾਮਲਾ: NIA ਵੱਲੋਂ ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ
ਕੌਮੀਂ ਜਾਂਚ ਏਜੰਸੀ (NIA) ਦੀ ਇੱਕ ਟੀਮ ਨੇ ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਤਲਾਸ਼ੀ ਦਿੱਲੀ ਦੇ ਲਾਲ ਕਿਲ੍ਹੇ ਨੇੜੇ 10 ਨਵੰਬਰ ਨੂੰ ਹੋਏ ਬੰਬ ਧਮਾਕੇ ਦੀ ਜਾਂਚ...
Advertisement
ਕੌਮੀਂ ਜਾਂਚ ਏਜੰਸੀ (NIA) ਦੀ ਇੱਕ ਟੀਮ ਨੇ ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਤਲਾਸ਼ੀ ਦਿੱਲੀ ਦੇ ਲਾਲ ਕਿਲ੍ਹੇ ਨੇੜੇ 10 ਨਵੰਬਰ ਨੂੰ ਹੋਏ ਬੰਬ ਧਮਾਕੇ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਅਤੇ ਸੀਆਰਪੀਐਫ ਦੀ ਮਦਦ ਨਾਲ NIA ਦੇ ਅਧਿਕਾਰੀ ਵਾਈਟ ਕਾਲਰ ਅਤਿਵਾਦੀ ਮਾਡਿਊਲ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ, ਡਾ. ਅਦੀਲ ਰਾਥਰ ਅਤੇ ਜਸੀਰ ਬਿਲਾਲ ਵਾਨੀ ਨੂੰ ਆਪਣੇ ਨਾਲ ਲੈ ਕੇ ਆਏ ਸਨ।
Advertisement
ਅਧਿਕਾਰੀਆਂ ਅਨੁਸਾਰ, ਦੋਵਾਂ ਮੁਲਜ਼ਮਾਂ ਨੇ ਜਾਂਚਕਰਤਾਵਾਂ ਨੂੰ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਮੱਟਨ ਜੰਗਲੀ ਖੇਤਰ ਵਿੱਚ ਕੁਝ ਛੁਪਣਗਾਹਾਂ ਬਾਰੇ ਦੱਸਿਆ ਸੀ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Advertisement
