ਨਵੀਂ ਦਿੱਲੀ, 12 ਜੁਲਾਈ
ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਦੋ ਮੁਲਜ਼ਮਾਂ ਬੂਟਾ ਸਿੰਘ ਅਤੇ ਗੁਰਜੋਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਉਕਤ ਦੋਨਾਂ ਮੁਲਜ਼ਮਾਂ ਨੂੰ ਭਾਰਤੀ ਪੁਰਾਤੱਤਵ ਵਿਭਾਗ (ਏਐੱਸਆਈ) ਦੀ ਸ਼ਿਕਾਇਤ ਉੱਤੇ 8 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਨਾਂ ’ਤੇ ਗਣਤੰਤਰ ਦਿਵਸ ਮੌਕੇ ਵਾਪਰੀ ਹਿੰਸਾ ਦੌਰਾਨ ਲਾਲ ਕਿਲ੍ਹੇ ਨੁਕਸਾਨ ਪਹੁੰਚਾਉਣ ਦੇ ਦੋਸ਼ ਲਾਏ ਗਏ ਸਨ। ਮੁੱਖ ਮੈਟਰੋਪੌਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੋਨਾਂ ਕੇਸਾਂ ਵਿੱਚ ਇੱਕੋ ਕਾਨੂੰਨ ਤਹਿਤ ਮੁਲਜ਼ਮ ਠਹਿਰਾਇਆ ਗਿਆ ਹੈ ਪਰ ਮਾਮਲੇ ਵਿੱਚ ਉਨ੍ਹਾਂ ਦੀ ਕਿਸੇ ਖਾਸ ਭੂਮਿਕਾ ਦਾ ਜ਼ਿਕਰ ਨਹੀਂ ਕੀਤਾ ਗਿਆ। -ਏਜੰਸੀ