ਤਾਂਡਵ ਦੀ ਟੀਮ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਛੋਟ ਦੇਣ ਤੋਂ ਨਾਂਹ : The Tribune India

ਤਾਂਡਵ ਦੀ ਟੀਮ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਛੋਟ ਦੇਣ ਤੋਂ ਨਾਂਹ

ਤਾਂਡਵ ਦੀ ਟੀਮ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਛੋਟ ਦੇਣ ਤੋਂ ਨਾਂਹ

ਨਵੀਂ ਦਿੱਲੀ, 27 ਜਨਵਰੀ

ਸੁਪਰੀਮ ਕੋਰਟ ਨੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਥਿਤ ਸੱਟ ਮਾਰਨ ਦੇ ਦੋਸ਼ਾਂ ਤਹਿਤ ਦਰਜ ਕੇਸ ਵਿੱਚ ਵੈੱਬ ਲੜੀ ‘ਤਾਂਡਵ’ ਦੇ ਡਾਇਰੈਕਟਰ ਅਲੀ ਅੱਬਾਸ ਜ਼ਫ਼ਰ ਤੇ ਹੋਰਨਾਂ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਸਿਖਰਲੀ ਅਦਾਲਤ ਨੇ ਹਾਲਾਂਕਿ ਪਟੀਸ਼ਨਰਾਂ ਦੀ ਅਪੀਲ ’ਤੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਹੋਰਨਾਂ ਰਾਜਾਂ ਨੂੰ ਨੋਟਿਸ ਜ਼ਰੂਰ ਜਾਰੀ ਕਰ ਦਿੱਤੇ ਹਨ। ਜਸਟਿਸ ਅਸ਼ੋਕ ਭੂਸ਼ਨ, ਆਰ.ਸੁਭਾਸ਼ ਰੈੱਡੀ ਤੇ ਐੱਮ.ਆਰ.ਸ਼ਾਹ ਦੀ ਸ਼ਮੂਲੀਅਤ ਵਾਲਾ ਬੈਂਚ ਫ਼ਿਲਮਸਾਜ਼ ਅਲੀ ਅੱਬਾਸ ਜ਼ਫ਼ਰ, ਐਮਾਜ਼ੋਨ ਪ੍ਰਾਈਮ ਇੰਡੀਆ ਦੀ ਹੈੱਡ ਅਪਰਨਾ ਪੁਰੋਹਿਤ, ਨਿਰਮਾਤਾ ਹਿਮਾਂਸ਼ੂ ਮਹਿਰਾ, ਸ਼ੋਅ ਦੇ ਲੇਖਕ ਗੌਰਵ ਸੋਲੰਕੀ ਤੇ ਅਦਾਕਾਰ ਮੁਹੰਮਦ ਜ਼ੀਸ਼ਾਨ ਅਯੂਬ ਵੱਲੋਂ ਦਾਇਰ ਤਿੰਨ ਵੱਖੋ ਵੱਖਰੀਆਂ ਪਟੀਸ਼ਨਾਂ ’ਤੇ ਸੁਣਵਾਈ ਕਰ ਰਿਹਾ ਹੈ। ਪਟੀਸ਼ਨਾਂ ’ਚ ਐੱਫਆਈਆਰ ਰੱਦ ਕਰਨ ਤੋਂ ਇਲਾਵਾ ਇਨ੍ਹਾਂ ਨੂੰ ਇਕੱਠਿਆਂ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ ਹੈ।
-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਸ਼ਹਿਰ

View All