ਰਿਹਾਅ ਹੋਏ ਕਿਸਾਨਾਂ ਦਾ ਟਿਕਰੀ ਹੱਦ ’ਤੇ ਸਨਮਾਨ

* ਜੇਲ੍ਹਾਂ ’ਚ ਬੰਦ ਹੋਰਨਾਂ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ

ਰਿਹਾਅ ਹੋਏ ਕਿਸਾਨਾਂ ਦਾ ਟਿਕਰੀ ਹੱਦ ’ਤੇ ਸਨਮਾਨ

ਟਿਕਰੀ ਵਿੱਚ ਰਿਹਾਅ ਹੋ ਕੇ ਆਏ ਕਿਸਾਨਾਂ ਦਾ ਸਨਮਾਨ ਕਰਦੇ ਹੋਏ ਆਗੂ।

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 28 ਫਰਵਰੀ

ਤਿਹਾੜ ਜੇਲ੍ਹ ਤੇ ਰੋਹਿਨੀ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਆਏ ਕਿਸਾਨ ਜਗਸੀਰ ਸਿੰਘ, ਜਗਪਾਲ ਸਿੰਘ, ਜ਼ੋਰਾ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ ਤੇ ਗੁਰਮੇਲ ਸਿੰਘ ਨੂੰ ਇੱਥੇ ਟਿਕਰੀ ਹੱਦ ’ਤੇ ਕਿਸਾਨ ਆਗੂਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਰਹਿੰਦੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਦੇਸ਼ ਭਰ ਵਿੱਚ ਫੈਲ ਚੁੱਕਾ ਹੈ। ਅੱਜ ਟਿਕਰੀ ਹੱਦ ’ਤੇ ਤੇਲੰਗਾਨਾ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਤੋਂ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂ ਹਮਾਇਤ ਵਿੱਚ ਪੁੱਜੇ। ਉਨ੍ਹਾਂ ਤਿੰਨੋਂ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਪੂਰੀ ਹੋਣ ਤਕ ਅੰਦੋਲਨ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਾਜ਼ਿਸ਼ ਤਹਿਤ ਕਿਸਾਨ ਲੀਡਰਸ਼ਿਪ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਨੌਜਵਾਨ ਬਨਾਮ ਸੰਯੁਕਤ ਕਿਸਾਨ ਮੋਰਚਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਨੌਜਵਾਨ ਮੋਰਚੇ ਨਾਲ ਡਟ ਕੇ ਖੜ੍ਹੇ ਹਨ। ਵੱਡੀ ਗਿਣਤੀ ਵਿੱਚ ਨੌਜਵਾਨ ਮੋਰਚੇ ਵਿੱਚ ਡਟੇ ਹੋਏ ਹਨ। ਉਹ ਆਗੂਆਂ ਨਾਲ ਸਫ਼ਾਂ ’ਚ ਕੰਮ ਕਰਨ ਦੇ ਨਾਲ ਨਾਲ ਵਾਲੰਟੀਅਰ ਵਜੋਂ ਵੀ ਡਿਊਟੀ ਨਿਭਾਉਂਦੇ ਹਨ। 

ਇਸ ਮੌਕੇ ਬੀਕੇਯੂ ਰਾਜੇਵਾਲ ਦੇ ਪਰਗਟ ਸਿੰਘ, ਬੀਕੇਯੂ ਲੱਖੋਵਾਲ ਦੇ ਦਰਸ਼ਨ ਸਿੰਘ ਜਟਾਣਾ, ਕਿਰਤੀ ਕਿਸਾਨ ਯੂਨੀਅਨ ਦੇ ਅਮਰਜੀਤ ਸਿੰਘ ਹਨੀ, ਬੀਕੇਯੂ ਮਾਨਸਾ ਦੇ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਡਕੌਂਦਾ ਦੇ ਕੁਲਵੰਤ ਸਿੰਘ, ਹਰਿਆਣਾ ਦੇ ਜੋਗਿੰਦਰ ਸਿੰਘ ਨੈਨ, ਜੋਗਿੰਦਰ ਤਾਲੂ ਤੇ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All