Tata Chemicals ਨੂੰ ਰਾਹਤ
ਸੁਪਰੀਮ ਕੋਰਟ ਨੇ ਕੱਛ ਦੀ ਖਾੜੀ ਵਿੱਚ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਟਾਟਾ ਕੈਮੀਕਲਸ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ ’ਤੇ ਫਿਲਹਾਲ ਰੋਕ ਲਾ ਦਿੱਤੀ ਹੈ। ਚੀਫ ਜਸਟਿਸ ਸੂਰਿਆਕਾਂਤ, ਜਸਟਿਸ ਜੌਇਮਾਲਿਆ ਬਾਗ਼ਚੀ ਅਤੇ ਜਸਟਿਸ ਵੀ...
ਸੁਪਰੀਮ ਕੋਰਟ ਨੇ ਕੱਛ ਦੀ ਖਾੜੀ ਵਿੱਚ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਟਾਟਾ ਕੈਮੀਕਲਸ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ ’ਤੇ ਫਿਲਹਾਲ ਰੋਕ ਲਾ ਦਿੱਤੀ ਹੈ।
ਚੀਫ ਜਸਟਿਸ ਸੂਰਿਆਕਾਂਤ, ਜਸਟਿਸ ਜੌਇਮਾਲਿਆ ਬਾਗ਼ਚੀ ਅਤੇ ਜਸਟਿਸ ਵੀ ਮੋਹਨਾ ਦੇ ਬੈਂਚ ਨੇ ਗੁਜਰਾਤ ਹਾਈ ਕੋਰਟ ਦੇ 25 ਮਈ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਕੰਪਨੀ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਗੁਜਰਾਤ ਸਰਕਾਰ ਤੋਂ 2 ਨਵੰਬਰ ਤੱਕ ਜਵਾਬ ਮੰਗਿਆ ਹੈ। ਟਾਟਾ ਕੈਮੀਕਲਜ਼ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਜਰਾਤ ਹਾਈ ਕੋਰਟ ਨੇ ਮਿਠਾਪੁਰ ਸਥਿਤ ਪਲਾਂਟ ਵਿੱਚ ਗੰਦੇ ਪਾਣੀ ਦੇ ਨਿਕਾਸ ਲਈ ਵਰਤੀ ਜਾਂਦੀ ਜ਼ਮੀਨ ’ਤੇ ਕੰਪਨੀ ਦੇ ਦਾਅਵੇ ਨੂੰ ਖਾਰਜ ਕਰਦਿਆਂ ਗੁਜਰਾਤ ਪ੍ਰਦੂਸ਼ਣ ਕੰਟਰੋਲ ਬੋਰਡ (ਜੀ ਪੀ ਸੀ ਬੀ) ਨੂੰ ਵਾਤਾਵਰਨ ਦੇ ਨੁਕਸਾਨ ਅਤੇ ਮੁਆਵਜ਼ੇ ਦਾ ਮੁਲਾਂਕਣ ਕਰਨ ਦੇ ਅਧਿਕਾਰ ਦਿੱਤੇ ਸਨ। ਹਾਈ ਕੋਰਟ ਨੇ ਸਰਕਾਰੀ ਜ਼ਮੀਨ ’ਤੇ ਕਬਜ਼ੇ ਦੀ ਗੱਲ ਕਹੀ ਸੀ, ਜਿਸ ਖ਼ਿਲਾਫ਼ ਟਾਟਾ ਕੈਮੀਕਲਜ਼ ਸੁਪਰੀਮ ਕੋਰਟ ਚਲੀ ਗਈ। ਅਦਾਲਤ ਦੇ ਇਸ ਫ਼ੈਸਲੇ ਨਾਲ ਕੰਪਨੀ ਨੂੰ ਵੱਡੀ ਰਾਹਤ ਮਿਲੀ ਹੈ।

