DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ’ਚ ਧਰਮ ਪਰਿਵਰਤਨ ਹੋ ਰਿਹੈ: ਸ਼ਾਹ

ਗ੍ਰਹਿ ਮੰਤਰੀ ਨੇ ਗੁਰੂ ਤੇਗ ਬਹਾਦਰ ਨੂੰ ਸਮਰਪਿਤ ਸਮਾਗਮ ’ਚ ਹਿੱਸਾ ਲਿਆ

  • fb
  • twitter
  • whatsapp
  • whatsapp
Advertisement

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪੰਜਾਬ ਵਿਚ ਧਰਮ ਪਰਿਵਰਤਨ ਹੋ ਰਿਹਾ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਤੇ ਆਮ ਲੋਕਾਂ ਨੂੰ ‘ਲਾਲਚ’ ਤੋਂ ਪ੍ਰੇਰਿਤ ਇਸ ਅਮਲ ਨੂੰ ਰੋਕਣ ਦੀ ਅਪੀਲ ਕੀਤੀ। ਉਨ੍ਹਾਂ ਨਵੀ ਮੁੰਬਈ ਦੇ ਖਾਰਘਰ ਵਿਚ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਹਿੰਦ ਦੀ ਚਾਦਰ’ ਯਾਦਗਾਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਬਲੀਦਾਨ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ, ‘ਅੱਜ ਇੱਥੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿਚ ਧਰਮ ਪਰਿਵਰਤਨ ਹੋ ਰਿਹਾ ਹੈ। ਗੁਰੂ ਤੇਗ ਬਹਾਦਰ ਨੇ ਦੂਜੇ ਧਰਮਾਂ ਨੂੰ ਬਚਾਉਣ ਲਈ ਆਪਣਾ ਬਲੀਦਾਨ ਦਿੱਤਾ। ਉਨ੍ਹਾਂ ਅਤਿਆਚਾਰ ਸਹਿਣ ਕੀਤਾ ਪਰ ਅੱਜ ਅਸੀਂ ਥੋੜ੍ਹੇ ਲਾਲਚ ਖਾਤਰ ਧਰਮ ਪਰਿਵਰਤਨ ਨੂੰ ਤਰਜੀਹ ਦਿੰਦੇ ਹਾਂ, ਇਸ ਤਰ੍ਹਾਂ ਅਸੀਂ ਆਪਣੇ ਮਹਾਨ ਆਗੂਆਂ ਦੇ ਸ਼ਿਸ਼ ਨਹੀਂ ਅਖਵਾ ਸਕਦੇ। ਪੰਜਾਬ ਸਰਕਾਰ ਤੇ ਪੰਜਾਬ ਦੇ ਸਮਾਜ ਨੂੰ ਧਰਮ ਪਰਿਵਰਤਨ ਰੋਕਣਾ ਚਾਹੀਦਾ ਹੈ।’ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸਮਾਜ ਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਪੰਜਾਬ ਵਿਚ ਹੋ ਰਿਹਾ ਧਰਮ ਪਰਿਵਰਤਨ ਰੋਕਣਾ ਪਵੇਗਾ।

ਸਿੱਖ ਭਾਈਚਾਰੇ ਨੂੰ ਇਨਸਾਫ਼ ਦੇਣ ਪ੍ਰਤੀ ਕੇਂਦਰ ਵਚਨਬੱਧ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀ ਮੁੰਬਈ ਦੇ ਖਾਰਘਰ ਵਿਚ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਨੂੰ ਡਿਜੀਟਲ ਮਾਧਿਅਮ ਨਾਲ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੇ ਸਨਮਾਨ ਅਤੇ ਉਸ ਨੂੰ ਇਨਸਾਫ਼ ਦੇਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਕਰ ਕੇ ਹੀ ਕੇਂਦਰ ਸਰਕਾਰ ਨੇ 1984 ਦੇ ਦੰਗਿਆਂ ਦੀ ਜਾਂਚ ਲਈ ਵਿਸ਼ੇਸ਼ ਟੀਮ (ਐੱਸ ਆਈ ਟੀ) ਬਣਾਈ ਹੈ।

Advertisement

Advertisement
Advertisement
×