ਚੰਡੀਗੜ੍ਹ (ਆਤਿਸ਼ ਗੁਪਤਾ): ਹਰਿਆਣਾ ਸਰਕਾਰ ਨੇ ਸਾਂਝੇ ਪੰਜਾਬ ਦੇ ਸਮੇਂ ਤੋਂ ਚੱਲਦੇ ਆ ਰਹੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਸੇਵਾ ਨਿਯਮਾਂ ਵਿੱਚੋਂ ‘ਪੰਜਾਬ’ ਸ਼ਬਦ ਹਟਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਸਬੰਧਤ ਸਾਰੇ ਨਿਯਮ ਅਤੇ ਕਾਨੂੰਨ ਹਰਿਆਣਾ ਰਾਜ ਦੇ ਹੀ ਹੋਣਗੇ। ਹਰਿਆਣਾ ਦੇ ਮੁੱਖ ਸਕੱਤਰ ਨੇ ਕਿਹਾ ਕਿ ਹਰਿਆਣਾ ਦੇ ਨਿਰਮਾਣ ਨੂੰ 55 ਸਾਲ ਬੀਤ ਚੁੱਕੇ ਹਨ, ਜਿਸ ਦੇ ਬਾਵਜੂਦ ਹਰਿਆਣਾ ਦੇ ਨਿਯਮਾਂ ਅਤੇ ਕਾਨੂੰਨਾਂ ਵਿੱਚ ‘ਪੰਜਾਬ’ ਦਾ ਨਾਮ ਵਰਤਿਆ ਜਾਂਦਾ ਹੈ। ਭਵਿੱਖ ਵਿੱਚ ਇਹ ਸਾਰੇ ਨਿਯਮ ਹਰਿਆਣਾ ਦੇ ਹੋਣਗੇ।