ਨਵੀਂ ਦਿੱਲੀ, 15 ਮਾਰਚ
ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਜੇ ਕੋਈ ਕਿਰਾਏਦਾਰ ਮਜਬੂਰੀ ਕਾਰਨ ਕਿਰਾਇਆ ਨਹੀਂ ਦੇ ਸਕਦਾ ਤਾਂ ਉਸ ਨੂੰ ਜੁਰਮ ਨਹੀਂ ਮੰਨਿਆ ਜਾ ਸਕਦਾ। ਇਸ ਲਈ ਆਈਪੀਸੀ ਵਿਚ ਕੋਈ ਸਜ਼ਾ ਨਿਰਧਾਰਿਤ ਨਹੀਂ ਹੈ ਤੇ ਉਸ ਖ਼ਿਲਾਫ਼ ਆਈਪੀਸੀ ਤਹਿਤ ਕੇਸ ਵੀ ਦਰਜ ਨਹੀਂ ਕੀਤਾ ਜਾ ਸਕਦਾ। ਦੇਸ਼ ਦੀ ਸਰਵਉਚ ਅਦਾਲਤ ਨੇ ਇਹ ਟਿੱਪਣੀ ਇਕ ਮਕਾਨ ਮਾਲਕ ਵਲੋਂ ਕਿਰਾਏਦਾਰ ਖ਼ਿਲਾਫ ਕੀਤੇ ਗਏ ਕੇਸ ਦੀ ਸੁਣਵਾਈ ਕਰਦਿਆਂ ਦਿੱਤੀ।