ਨਵੀਂ ਦਿੱਲੀ, 23 ਨਵੰਬਰ
ਕਾਂਗਰਸ ਨੇਤਾ ਸਚਿਨ ਪਾਇਲਟ ਨੇ ਅੱਜ ਕਿਹਾ ਕਿ ਤਿੰਨੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਮੋਦੀ ਸਰਕਾਰ ‘ਤੇ ਕਿਸਾਨਾਂ ਦੀ ਬੇਭਰੋਸਗੀ ਖਤਮ ਨਹੀਂ ਹੋਵੇਗੀ ਅਤੇ ਭਾਜਪਾ ਨੂੰ ਆਉਣ ਵਾਲੇ ਸਮੇਂ ‘ਚ ਚੋਣਾਂ ਦੌਰਾਨ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਨਾ ਸਿਰਫ਼ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਵੇ, ਸਗੋਂ ਉਪਜ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਕੁਝ ਨਿਯਮ ਜਾਂ ਕਾਨੂੰਨ ਵੀ ਬਣਾਏ।