ਨਵੀਂ ਦਿੱਲੀ: ਸੀਪੀਐਮ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕਿਹਾ ਹੈ ਕਿ ਵਿਰੋਧੀ ਧਿਰਾਂ ਕਿਸਾਨਾਂ ਦੇ ਸਮਰਥਨ ਵਿਚ ਤਾਂ ਹੋ ਸਕਦੀਆਂ ਹਨ ਪਰ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਵਿਚ ਉਨ੍ਹਾਂ ਦੀ ਸਿੱਧੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ 200 ਤੋਂ ਵੱਧ ਕਿਸਾਨ ਸੰਗਠਨ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਇਕੱਠੇ ਹੋ ਗਏ ਹਨ ਤੇ ਕਾਰਪੋਰੇਟ ਪੱਖੀ ਖੇਤੀ ਕਾਨੂੰਨਾਂ ਦਾ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ। ਸੀਪੀਐਮ ਆਗੂ ਨੇ ਕਿਹਾ ਕਿ ਉਹ ਮੋਰਚੇ ਦੇ ਨਾਲ ਹਨ ਪਰ ਇਸ ਸਾਰੇ ਸੰਘਰਸ਼ ਦੀ ਅਗਵਾਈ ਕਿਸਾਨ ਆਗੂ ਹੀ ਕਰ ਰਹੇ ਹਨ, ਚੰਗਾ ਹੋਵੇਗਾ ਜੇਕਰ ਸਰਕਾਰ ਸੰਯੁਕਤ ਕਿਸਾਨ ਮੋਰਚੇ ਨਾਲ ਸਹਿਮਤੀ ਬਣਾ ਲਏ। ਉਨ੍ਹਾਂ ਕਿਹਾ ਕਿ ਗੱਲਬਾਤ ਦਾ ਵਾਰ-ਵਾਰ ਨਾਕਾਮ ਹੋਣਾ ਦਿਹਾਤੀ ਭਾਰਤ ਵਿਚ ਅਸ਼ਾਂਤੀ ਪੈਦਾ ਕਰ ਸਕਦਾ ਹੈ।
-ਪੀਟੀਆਈ