ਸ਼ਬੀਰ ਅਹਿਮਦ ਸ਼ਾਹ ਦੀ ਨਾਜ਼ੁਕ ਹਾਲਤ ਬਾਰੇ ਰਿਪੋਰਟਾਂ ਖਾਰਜ
ਨਵੀਂ ਦਿੱਲੀ: ਤਿਹਾੜ ਜੇਲ੍ਹ ਅਧਿਕਾਰੀਆਂ ਨੇ ਅੱਜ ਬਿਆਨ ਜਾਰੀ ਕਰਕੇ ਜੰਮੂ-ਕਸ਼ਮੀਰ ਦੇ ਵੱਖਵਾਦੀ ਆਗੂ ਸ਼ਬੀਰ ਅਹਿਮਦ ਸ਼ਾਹ ਦੀ ਨਾਜ਼ੁਕ ਹਾਲਤ ਬਾਰੇ ਰਿਪੋਰਟਾਂ ਖਾਰਜ ਕਰਦਿਆਂ ਕਿਹਾ ਕਿ ਉਸ ਦਾ ਨਿਯਮਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਸ ਦੀ ਹਾਲਤ ਸਥਿਰ ਹੈ।...
Advertisement
ਨਵੀਂ ਦਿੱਲੀ: ਤਿਹਾੜ ਜੇਲ੍ਹ ਅਧਿਕਾਰੀਆਂ ਨੇ ਅੱਜ ਬਿਆਨ ਜਾਰੀ ਕਰਕੇ ਜੰਮੂ-ਕਸ਼ਮੀਰ ਦੇ ਵੱਖਵਾਦੀ ਆਗੂ ਸ਼ਬੀਰ ਅਹਿਮਦ ਸ਼ਾਹ ਦੀ ਨਾਜ਼ੁਕ ਹਾਲਤ ਬਾਰੇ ਰਿਪੋਰਟਾਂ ਖਾਰਜ ਕਰਦਿਆਂ ਕਿਹਾ ਕਿ ਉਸ ਦਾ ਨਿਯਮਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਸ ਦੀ ਹਾਲਤ ਸਥਿਰ ਹੈ। ਬੀਤੇ ਦਿਨੀਂ ਜੰਮੂ-ਕਸ਼ਮੀਰ ਦੀਆਂ ਕਈ ਸਿਆਸੀ ਪਾਰਟੀਆਂ ਅਤੇ ਸ਼ਬੀਰ ਅਹਿਮਦ ਸ਼ਾਹ ਦੀ ਧੀ ਨੇ ਉਸ ਨੂੰ ਸਹੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਸੀ। ਬਿਆਨ ਅਨੁਸਾਰ, ‘ਕੈਦੀ ਸ਼ਬੀਰ ਅਹਿਮਦ ਸ਼ਾਹ ਦੀ ਨਾਜ਼ੁਕ ਸਿਹਤ ਬਾਰੇ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਕੈਦੀ ਨੂੰ ਨਿਯਮਤ ਤੌਰ ’ਤੇ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਉਸ ਦੀ ਹਾਲਤ ਸਥਿਰ ਹੈ।’ -ਪੀਟੀਆਈ
Advertisement
Advertisement
×