ਨਵੀਂ ਦਿੱਲੀ, 24 ਜੂਨ
ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਕਿਹਾ ਕਿ ਰਾਜਾਂ ਨੂੰ ਵੈਕਸੀਨਾਂ ਦੀ ਵੰਡ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਂਦੀ ਹੈ। ਮੰਤਰਾਲੇ ਨੇ ਕਿਹਾ ਕਿ ਕਿਸੇ ਵੀ ਰਾਜ ਨੂੰ ਕਿੰਨੀ ਵੈਕਸੀਨ ਮਿਲੇਗੀ, ਇਹ ਉਸ ਦੀ ਆਬਾਦੀ, ਕੇਸ ਲੋਡ, ਵਰਤੋਂ ਸਮਰੱਥਾ ਤੇ ਵੇਸਟੇਜ ਕਾਰਕਾਂ ਉੱਤੇ ਨਿਰਭਰ ਕਰਦਾ ਹੈ। ਮੰਤਰਾਲੇ ਨੇ ਕੋਵਿਡ-19 ਵੈਕਸੀਨ ਦੀ ਕਥਿਤ ਕਾਣੀ ਵੰਡ ਸਬੰਧੀ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਕਾਣੀ ਵੰਡ ਦੇ ਦਾਅਵੇ ਪੂਰੀ ਤਰ੍ਹਾਂ ਬੇਬੁਨਿਆਦ ਹਨ। ਮੰਤਰਾਲੇ ਨੇ ਕਿਹਾ ਕਿ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਭਾਰਤ ਸਰਕਾਰ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਾਰਦਰਸ਼ੀ ਢੰਗ ਨਾਲ ਕੋਵਿਡ-19 ਵੈਕਸੀਨਾਂ ਦੀ ਵੰਡ ਕਰਦੀ ਰਹੇਗੀ ਤੇ ਇਹ ਵੱਖ ਵੱਖ ਕਾਰਕਾਂ ’ਤੇ ਆਧਾਰਿਤ ਹੁੰਦੀ ਹੈ। -ਪੀਟੀਆਈ