ਨਵੀਂ ਦਿੱਲੀ, 17 ਜੂਨ
ਦਿੱਲੀ ਪੁਲੀਸ ਨੇ ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਅਭਿਨੇਤਾ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਪੂਰਕ ਦੋਸ਼ ਪੱਤਰ ਦਾਇਰ ਕੀਤਾ ਹੈ। ਮੁੱਖ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ 19 ਜੂਨ ਨੂੰ ਬਾਅਦ ਦੁਪਹਿਰ 2 ਵਜੇ ਤਾਜ਼ਾ ਚਾਰਜਸ਼ੀਟ ਦੇ ਖਾਸ ਨੁਕਤਿਆਂ ਬਾਰੇ ਹੁਕਮ ਜਾਰੀ ਕਰਨਗੇ। ਅਦਾਲਤ ਨੇ ਕਿਹਾ, “ਇਸ ਕੇਸ ਦੇ ਜਾਂਚ ਅਧਿਕਾਰੀ ਨੇ ਉਨ੍ਹਾਂ ਗਵਾਹਾਂ ਦੇ ਨਾਮ ਦੱਸੇ ਜੋ ਗੰਭੀਰ ਜ਼ਖ਼ਮੀ ਹੋਏ ਸਨ ਜਾਂ ਜਿਨ੍ਹਾਂ ਕੋਲੋਂ ਹਥਿਆਰ ਖੋਹਿਆ ਗਿਆ ਸੀ।” ਹਿੰਸਾ ਦੀ ਜਾਂਚ ਅਪਰਾਧ ਸ਼ਾਖਾ ਨੂੰ ਸੌਂਪੀ ਗਈ ਸੀ ਤੇ 17 ਮਈ ਨੂੰ ਉਸ ਨੇ 3,224 ਪੰਨਿਆਂ ਦੀ ਚਾਰਜਸ਼ੀਟ ਦਾਇਰ ਕਰਕੇ ਸਿੱਧੂ ਸਣੇ 16 ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਸੀ।