ਨਵੀਂ ਦਿੱਲੀ, 3 ਜੁਲਾਈ
ਦਿੱਲੀ ਦੀ ਅਦਾਲਤ ਨੇ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ’ਤੇ ਰੋਕ ਵਧਾ ਦਿੱਤੀ ਹੈ। ਵਧੀਕ ਸੈਸ਼ਨ ਜੱਜ ਕਾਮਿਨੀ ਨੇ 20 ਜੁਲਾਈ ਤੱਕ ਸਿਧਾਣਾ ਨੂੰ ਗ੍ਰਿਫਤਾਰ ਨਾ ਕਰਨ ਲਈ ਦਿੱਲੀ ਪੁਲੀਸ ਨੂੰ ਨਿਰਦੇਸ਼ ਦਿੱਤੇ। ਅਦਾਲਤ ਨੇ ਕਿਹਾ ਉਹ “ਉਨ੍ਹਾਂ ਚੀਜ਼ਾਂ ਵਿਚ ਦਖਲ ਨਹੀਂ ਦੇਵੇਗੀ ਜਿਥੇ ਬੁਨਿਆਦੀ ਅਧਿਕਾਰ ਸ਼ਾਮਲ ਹਨ।” ਅਦਾਲਤ ਨੇ ਇਹ ਵੀ ਕਿਹਾ ਕਿ ਉਹ ‘ਜੇਲ੍ਹ ਭਰੋ ਅੰਦੋਲਨ’ ਸ਼ੁਰੂ ਨਹੀਂ ਕਰਨਾ ਚਾਹੁੰਦੀ। ਸਿਧਾਣਾ ਨੂੰ ਪਹਿਲਾਂ 3 ਜੁਲਾਈ ਤੱਕ ਗ੍ਰਿਫ਼ਤਾਰ ਕਰਨ ਤੋਂ ਰੋਕਿਆ ਹੋਇਆ ਸੀ।