ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਮੌਜੂਦਾ ਆਧਾਰ ਕਾਰਡ ਧਾਰਕਾਂ ਨੂੰ ਨਵਾਂ ਨੰਬਰ ਜਾਰੀ ਕਰਨ ਲਈ ਸਿਸਟਮ ਤੇ ਪ੍ਰਕਿਰਿਆ ਤਿਆਰ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਜ ਕੇਂਦਰ ਤੇ ਯੂਆਈਈਡੀਏਆਈ ਤੋਂ ਜਵਾਬ ਮੰਗਿਆ ਹੈ। ਜਸਟਿਸ ਰੇਖਾ ਪੱਲੀ ਨੇ ਕਾਰੋਬਾਰੀ ਰਾਜਨ ਅਰੋੜਾ ਵੱਲੋਂ ਦਾਇਰ ਪਟੀਸ਼ਨ ਦਾ ਨੋਟਿਸ ਲਿਆ ਹੈ। ਪਟੀਸ਼ਨ ’ਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਆਧਾਰ ਨੰਬਰ ਸਮੇਂ ਉਨ੍ਹਾਂ ਦੇ ਨਿੱਜੀ ਵੇਰਵਿਆਂ ਨਾਲ ਸਮਝੌਤਾ ਕੀਤਾ ਗਿਆ ਹੈ। ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭਾਰਤੀ ਵਿਸ਼ੇਸ਼ ਪਛਾਣ ਅਥਾਰਿਟੀ (ਯੂਆਈਡੀਏਆਈ) ਨੂੰ ਅਰੋੜਾ ਨੂੰ ਨਵਾਂ ਨੰਬਰ ਜਾਰੀ ਕਰਨ ਤੇ ਨਿੱਜਤਾ ਦੇ ਬੁਨਿਆਦੀ ਅਧਿਕਾਰ ਦੀ ਸੁਰੱਖਿਆ ਅਤੇ ਉਲੰਘਣਾ ਤੇ ਨੁਕਸਾਨ ਦੀ ਰੋਕਥਾਮ ਦੇ ਨਿਰਦੇਸ਼ ਦਿੱਤੇ ਜਾਣ। -ਪੀਟੀਆਈ