ਮਹੂਆ ਦੀ ਅਰਜ਼ੀ ’ਤੇ ਦਿੱਲੀ ਪੁਲੀਸ ਤੋਂ ਜਵਾਬ ਤਲਬ
ਨਵੀਂ ਦਿੱਲੀ: ਕੌਮੀ ਮਹਿਲਾ ਕਮਿਸ਼ਨ ਦੀ ਮੁਖੀ ਰੇਖਾ ਸ਼ਰਮਾ ਬਾਰੇ ਸੋਸ਼ਲ ਮੀਡੀਆ ’ਤੇ ‘ਇਤਰਾਜ਼ਯੋਗ’ ਟਿੱਪਣੀ ਕਰਨ ਦੇ ਮਾਮਲੇ ’ਚ ਤ੍ਰਿਣਮੂਲ ਕਾਂਗਰਸ ਦੀ ਲੋਕ ਸਭਾ ਮੈਂਬਰ ਮਹੂਆ ਮੋਇਤਰਾ ਖ਼ਿਲਾਫ਼ ਦਰਜ ਐੱਫਆਈਆਰ ਰੱਦ ਕਰਨ ਦੀ ਮੰਗ ਵਾਲੀ ਅਰਜ਼ੀ ’ਤੇ ਅੱਜ ਦਿੱਲੀ ਹਾਈ...
Advertisement
ਨਵੀਂ ਦਿੱਲੀ:
ਕੌਮੀ ਮਹਿਲਾ ਕਮਿਸ਼ਨ ਦੀ ਮੁਖੀ ਰੇਖਾ ਸ਼ਰਮਾ ਬਾਰੇ ਸੋਸ਼ਲ ਮੀਡੀਆ ’ਤੇ ‘ਇਤਰਾਜ਼ਯੋਗ’ ਟਿੱਪਣੀ ਕਰਨ ਦੇ ਮਾਮਲੇ ’ਚ ਤ੍ਰਿਣਮੂਲ ਕਾਂਗਰਸ ਦੀ ਲੋਕ ਸਭਾ ਮੈਂਬਰ ਮਹੂਆ ਮੋਇਤਰਾ ਖ਼ਿਲਾਫ਼ ਦਰਜ ਐੱਫਆਈਆਰ ਰੱਦ ਕਰਨ ਦੀ ਮੰਗ ਵਾਲੀ ਅਰਜ਼ੀ ’ਤੇ ਅੱਜ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੁਲੀਸ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
Advertisement
ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਉਹ ਚਾਰ ਹਫ਼ਤਿਆਂ ’ਚ ਸਥਿਤੀ ਰਿਪੋਰਟ ਦਾਖ਼ਲ ਕਰੇ। ਹਾਈ ਕੋਰਟ ਨੇ ਮਹੂਆ ਦੀ ਅਰਜ਼ੀ ’ਤੇ ਸੁਣਵਾਈ 6 ਨਵੰਬਰ ਲਈ ਮੁਲਤਵੀ ਕਰ ਦਿੱਤੀ ਹੈ। ਮਹੂਆ ਵੱਲੋਂ ਪੇਸ਼ ਹੋਈ ਸੀਨੀਅਰ ਵਕੀਲ ਇੰਦਰਾ ਜੈਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਐੱਫਆਈਆਰ ਦੀ ਕਾਪੀ ਮੰਗੇ ਜਾਣ ਦੇ ਬਾਵਜੂਦ ਵੀ ਨਹੀਂ ਦਿੱਤੀ ਗਈ ਹੈ। -ਪੀਟੀਆਈ
Advertisement
Advertisement
×