
ਕੋਚੀ, 10 ਦਸੰਬਰ
ਕੇਰਲ ਹਾਈ ਕੋਰਟ ਨੇ ਤਲਾਕ ਐਕਟ ਤਹਿਤ ਆਪਸੀ ਸਹਿਮਤੀ ਨਾਲ ਤਲਾਕ ਲਈ ਅਰਜ਼ੀ ਦਾਇਰ ਕਰਨ ਲਈ ਇੱਕ ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਵੱਖ ਹੋਣ ਦੀ ਸ਼ਰਤ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਹ ਸ਼ਰਤ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਜਸਟਿਸ ਏ. ਮੁਹੰਮਦ ਮੁਸਤਕ ਅਤੇ ਜਸਟਿਸ ਸ਼ੋਭਾ ਅੰਨਾਮਾ ਦੇ ਡਵੀਜ਼ਨ ਬੈਂਚ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਵਿਆਹ ਨਾਲ ਸਬੰਧਤ ਵਿਵਾਦਾਂ ਵਿੱਚ ਪਤੀ-ਪਤਨੀ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਭਾਰਤ ਵਿੱਚ ਇਕਸਾਰ ਵਿਆਹ ਜ਼ਾਬਤਾ ਲਾਗੂ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕਰੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ