ਨਿਗਮ ਚੋਣਾਂ ’ਚ 50 ਫੀਸਦ ਤੋਂ ਵੱਧ ਰਾਖਵਾਂਕਰਨ ਨਾ ਹੋਵੇ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਸਰਕਾਰ ਨੂੰ ਕਿਹਾ ਕਿ ਉਹ ਅਗਲੇ ਮਹੀਨੇ ਹੋਣ ਵਾਲੀਆਂ ਸਥਾਨਕ ਸਰਕਾਰਾਂ ਚੋਣਾਂ ’ਚ ਰਾਖਵੇਂਕਰਨ ਦੀ ਹੱਦ 50 ਫੀਸਦ ਤੋਂ ਵੱਧ ਨਾ ਕਰੇ ਤੇ ਚਿਤਾਵਨੀ ਦਿੱਤੀ ਕਿ ਜੇ ਕੋਟਾ ਹੱਦ ਦੀ ਉਲੰਘਣਾ ਹੋਈ ਤਾਂ ਚੋਣਾਂ ਰੋਕ...
Advertisement
ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਸਰਕਾਰ ਨੂੰ ਕਿਹਾ ਕਿ ਉਹ ਅਗਲੇ ਮਹੀਨੇ ਹੋਣ ਵਾਲੀਆਂ ਸਥਾਨਕ ਸਰਕਾਰਾਂ ਚੋਣਾਂ ’ਚ ਰਾਖਵੇਂਕਰਨ ਦੀ ਹੱਦ 50 ਫੀਸਦ ਤੋਂ ਵੱਧ ਨਾ ਕਰੇ ਤੇ ਚਿਤਾਵਨੀ ਦਿੱਤੀ ਕਿ ਜੇ ਕੋਟਾ ਹੱਦ ਦੀ ਉਲੰਘਣਾ ਹੋਈ ਤਾਂ ਚੋਣਾਂ ਰੋਕ ਦਿੱਤੀਆਂ ਜਾਣਗੀਆਂ। ਜਸਟਿਸ ਸੂਰਿਆਕਾਂਤ ਤੇ ਜਸਟਿਸ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਕਿਹਾ ਕਿ ਸੂਬੇ ’ਚ ਨਿਗਮ ਚੋਣਾਂ 2022 ਦੇ ਜੇ ਕੇ ਬੰਠੀਆ ਕਮਿਸ਼ਨ ਦੀ ਰਿਪੋਰਟ ਤੋਂ ਪਹਿਲਾਂ ਹੀ ਸਥਿਤੀ ਅਨੁਸਾਰ ਹੀ ਕਰਵਾਈਆਂ ਜਾ ਸਕਦੀਆਂ ਹਨ ਜਿਸ ’ਚ ਓ ਬੀ ਸੀ ਵਰਗਾਂ ਲਈ 27 ਫੀਸਦ ਕੋਟਾ ਦੇਣ ਦੀ ਸਿਫਾਰਸ਼ ਕੀਤੀ ਗਈ ਸੀ। ਮਹਾਰਾਸ਼ਟਰ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਮੰਗ ’ਤੇ ਬੈਂਚ ਨੇ ਮਾਮਲੇ ਦੀ ਸੁਣਵਾਈ 17 ਨਵੰਬਰ ਲਈ ਤੈਅ ਕੀਤੀ।
Advertisement
Advertisement
×

