ਨਵੀਂ ਦਿੱਲੀ, 9 ਅਕਤੂਬਰ
ਧਰਮ ਪਰਿਵਰਨ ਸਮਾਗਮ ਵਿੱਚ ਸ਼ਿਰਕਤ ਕਰਨ ਮਗਰੋਂ ਵਿਵਾਦ ਵਿੱਚ ਆਏ ਦਿੱਲੀ ਸਰਕਾਰ ਦੇ ਮੰਤਰੀ ਰਾਜੇਂਦਰ ਪਾਲ ਗੌਤਮ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਸਮਾਗਮ 5 ਅਕਤੂਬਰ ਨੂੰ ਕਰਵਾਇਆ ਗਿਆ ਸੀ ਤੇ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਦਿਖਾਇਆ ਗਿਆ ਸੀ ਮੰਤਰੀ ਰਾਜੇਂਦਰ ਪਾਲ ਗੌਤਮ ਇਸ ਸਮਾਗਮ ਵਿੱਚ ਹਾਜ਼ਰ ਸਨ। ਇਸ ਮਗਰੋਂ ਭਾਜਪਾ ਨੇ ਆਮ ਆਦਮੀ ਪਾਰਟੀ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਸਨ। ਇਸ ਧਰਮ ਪਰਿਵਰਤਨ ਸਮਾਗਮ ਵਿੱਚ ਸੈਂਕੜੇ ਲੋਕਾਂ ਨੇ ਬੁੱਧ ਧਰਮ ਅਪਣਾਉਣ ਲਈ ਸਹੁੰ ਚੁੱਕੀ ਸੀ। -ਪੀਟੀਆਈ