ਨਵੀਂ ਦਿੱਲੀ, 18 ਅਕਤੂਬਰ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਿੱਲੀ ਦੇ ਮੰਤਰੀ ਰਾਜੇਂਦਰ ਪਾਲ ਗੌਤਮ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਗੌਤਮ ਨੇ ਧਾਰਮਿਕ ਪਰਿਵਰਤਨ ਸਮਾਗਮ ਵਿੱਚ ਆਪਣੀ ਮੌਜੂਦਗੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਬਾਅਦ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦਿੱਲੀ ਸਰਕਾਰ ਨੇ ਗੌਤਮ ਦਾ ਅਸਤੀਫਾ ਸਵੀਕਾਰ ਕਰ ਲਿਆ ਸੀ ਅਤੇ ਇਸ ਨੂੰ ਮਨਜ਼ੂਰੀ ਲਈ ਉਪ ਰਾਜਪਾਲ ਵੀ ਕੇ ਸਕਸੈਨਾ ਨੂੰ ਭੇਜ ਦਿੱਤਾ ਸੀ, ਜਿਨ੍ਹਾਂ ਨੇ ਇਸ ਨੂੰ ਪਿਛਲੇ ਹਫਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜਿਆ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਗੌਤਮ, ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਸਮਾਜ ਭਲਾਈ ਮੰਤਰੀ ਸਨ। -ਪੀਟੀਆਈ