ਮੁੱਖ ਮੰਤਰੀ ਸ਼ਿੰਦੇ ਨੂੰ ਅਸਤੀਫਾ ਸੌਂਪਿਆ: ਭੁਜਬਲ
ਮੁੰਬਈ, 4 ਫਰਵਰੀ ਮਹਾਰਾਸ਼ਟਰ ਦੇ ਮੰਤਰੀ ਅਤੇ ਐਨਸੀਪੀ ਨੇਤਾ ਛਗਨ ਭੁਜਬਲ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਕਿਉਂਕਿ ਉਹ ਵਿਭਾਗਾਂ ਦੀ ਵੰਡ ਲਈ ਜ਼ਿੰਮੇਵਾਰ ਹਨ। ਖੁਰਾਕ ਅਤੇ ਸਿਵਲ ਸਪਲਾਈ...
Advertisement
ਮੁੰਬਈ, 4 ਫਰਵਰੀ
ਮਹਾਰਾਸ਼ਟਰ ਦੇ ਮੰਤਰੀ ਅਤੇ ਐਨਸੀਪੀ ਨੇਤਾ ਛਗਨ ਭੁਜਬਲ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਕਿਉਂਕਿ ਉਹ ਵਿਭਾਗਾਂ ਦੀ ਵੰਡ ਲਈ ਜ਼ਿੰਮੇਵਾਰ ਹਨ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ, ‘‘ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਸ਼ਿੰਦੇ ਨੂੰ ਸੌਂਪ ਦਿੱਤਾ ਹੈ ਜਿਸ ਨੂੰ ਪਹਿਲਾਂ ਹੀ ਜਨਤਕ ਕਰ ਦਿੱਤਾ ਹੈ।’’ ਸ਼ਨਿਚਰਵਾਰ ਨੂੰ ਇੱਕ ਰੈਲੀ ਵਿੱਚ ਬੋਲਦਿਆਂ, ਐਨਸੀਪੀ (ਅਜੀਤ ਪਵਾਰ) ਧੜੇ ਦੇ ਸੀਨੀਅਰ ਨੇਤਾ ਨੇ ਖੁਲਾਸਾ ਕੀਤਾ ਕਿ ਉਸ ਨੇ 16 ਨਵੰਬਰ ਨੂੰ ਅਸਤੀਫਾ ਦੇ ਦਿੱਤਾ ਸੀ, ਪਰ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੀ ਸਲਾਹ ’ਤੇ ਇਸ ਨੂੰ ਜਨਤਕ ਨਹੀਂ ਕੀਤਾ। ਇਹ ਪੁੱਛੇ ਜਾਣ ’ਤੇ ਕਿ ਉਨ੍ਹਾਂ ਨੇ ਸ਼ਿਵ ਸੈਨਾ ਨਾਲ ਸਬੰਧਤ ਸ਼ਿੰਦੇ ਨੂੰ ਆਪਣਾ ਅਸਤੀਫਾ ਕਿਉਂ ਸੌਂਪਿਆ। ਭੁਜਬਲ ਨੇ ਇਸ ਮੁੱਦੇ 'ਤੇ ਵਿਸਥਾਰ ਨਾਲ ਦੱਸਣ ਤੋਂ ਇਨਕਾਰ ਕਰ ਦਿੱਤਾ। -ਪੀਟੀਆਈ
Advertisement
Advertisement
×