ਰਾਬੜੀ ਦੇਵੀ ਦੀਆਂ ਪਟੀਸ਼ਨਾਂ ’ਤੇ ਸੀਬੀਆਈ ਤੇ ਈਡੀ ਤੋਂ ਜਵਾਬ ਮੰਗਿਆ
ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਕਿਸੇ ਹੋਰ ਜੱਜ ਨੂੰ ਤਬਦੀਲ ਕਰਨ ਦੀ ਕੀਤੀ ਹੈ ਮੰਗ
Advertisement
ਦਿੱਲੀ ਦੀ ਇੱਕ ਅਦਾਲਤ ਨੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਵੱਲੋਂ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਤਿੰਨ ਮਾਮਲਿਆਂ ਨੂੰ ਇੱਕ ਵੱਖਰੇ ਜੱਜ ਨੂੰ ਤਬਦੀਲ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਸੀਬੀਆਈ ਅਤੇ ਈਡੀ ਤੋਂ ਜਵਾਬ ਮੰਗਿਆ ਹੈ।
ਰਾਬੜੀ ਦੇਵੀ ਨੇ ਪੱਖਪਾਤ ਦਾ ਦੋਸ਼ ਲਗਾਉਂਦੇ ਹੋਏ ਮਾਮਲਿਆਂ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਹੈ।
Advertisement
ਆਰਜੇਡੀ ਮੁਖੀ ਲਾਲੂ ਪ੍ਰਸਾਦ ਦੀ ਪਤਨੀ ਰਾਬੜੀ ਦੇਵੀ ਵਿਰੁੱਧ ਤਿੰਨ ਮਾਮਲੇ ਨੌਕਰੀਆਂ ਲਈ ਜ਼ਮੀਨ ਅਤੇ ਆਈਆਰਸੀਟੀਸੀ ਘੁਟਾਲੇ ਦੇ ਮਾਮਲਿਆਂ ਨਾਲ ਸਬੰਧਤ ਹਨ। ਜਦੋਂ ਕਿ ਦੋ ਮਾਮਲਿਆਂ ਦੀ ਜਾਂਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਕੀਤੀ ਜਾ ਰਹੀ ਹੈ, ਇੱਕ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਲੋਂ ਕੀਤੀ ਜਾ ਰਹੀ ਹੈ। ਅਦਾਲਤ ਨੇ ਇਸ ਮਾਮਲੇ ਨੂੰ 6 ਦਸੰਬਰ ਨੂੰ ਅਗਲੀ ਸੁਣਵਾਈ ਲਈ ਸੂਚੀਬੱਧ ਕੀਤਾ ਹੈ। ਪੀਟੀਆਈ
Advertisement
Advertisement
×

