ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਸੀਬੀਆਈ ਤੇ ਈਡੀ ਤੋਂ ਜਵਾਬ ਤਲਬ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ’ਚ ਕਥਿਤ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਦੇ ਕੇਸਾਂ ’ਚ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਅੱਜ ਸੀਬੀਆਈ ਤੇ ਈਡੀ ਤੋਂ...
Advertisement
ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ’ਚ ਕਥਿਤ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਦੇ ਕੇਸਾਂ ’ਚ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਅੱਜ ਸੀਬੀਆਈ ਤੇ ਈਡੀ ਤੋਂ ਜਵਾਬ ਮੰਗਿਆ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੇ ਇਹ ਦਲੀਲ ਦਿੰਦਿਆਂ ਜ਼ਮਾਨਤ ਦੀ ਮੰਗ ਕੀਤੀ ਹੈ ਕਿ ਉਹ 16 ਮਹੀਨੇ ਤੋਂ ਹਿਰਾਸਤ ਵਿੱਚ ਹਨ ਅਤੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਉਸੇ ਪੜਾਅ ’ਤੇ ਹੈ ਜਿਸ ’ਤੇ ਪਿਛਲੇ ਸਾਲ ਅਕਤੂਬਰ ਵਿੱਚ ਸੀ। ਜਸਟਿਸ ਬੀਆਰ ਗਵਈ, ਜਸਟਿਸ ਸੰਜੈ ਕਰੋਲ ਤੇ ਜਸਟਿਸ ਕੇਵੀ ਵਿਸ਼ਵਨਾਥਨ ਦਾ ਬੈਂਚ ਸਿਸੋਦੀਆ ਦੀਆਂ ਪਟੀਸ਼ਨਾਂ ’ਤੇ ਸੁਣਵਾਈ ਲਈ ਸਹਿਮਤ ਹੋ ਗਿਆ ਹੈ। ਬੈਂਚ ਨੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 29 ਜੁਲਾਈ ਤੈਅ ਕੀਤੀ ਹੈ। -ਪੀਟੀਆਈ
Advertisement
Advertisement
×