ਰਾਮਸੇਤੂ ਨੂੰ ਕੌਮੀ ਯਾਦਗਾਰ ਐਲਾਨਣ ਬਾਰੇ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗਿਆ
ਸੁਪਰੀਮ ਕੋਰਟ ਨੇ ਰਾਮਸੇਤੂ ਨੂੰ ਕੌਮੀ ਯਾਦਗਾਰ ਐਲਾਨਣ ਸਬੰਧੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ’ਚ ਜਵਾਬ ਮੰਗਿਆ ਹੈ। ਸਾਬਕਾ ਰਾਜ ਸਭਾ ਮੈਂਬਰ ਸੁਬਰਾਮਣੀਅਮ ਸਵਾਮੀ ਨੇ ਪਟੀਸ਼ਨ ਦਾਖਲ ਕਰਕੇ ਰਾਮਸੇਤੂ ਨੂੰ ਕੌਮੀ ਯਾਦਗਾਰ ਐਲਾਨਣ ਸਬੰਧੀ ਉਨ੍ਹਾਂ...
Advertisement
ਸੁਪਰੀਮ ਕੋਰਟ ਨੇ ਰਾਮਸੇਤੂ ਨੂੰ ਕੌਮੀ ਯਾਦਗਾਰ ਐਲਾਨਣ ਸਬੰਧੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ’ਚ ਜਵਾਬ ਮੰਗਿਆ ਹੈ। ਸਾਬਕਾ ਰਾਜ ਸਭਾ ਮੈਂਬਰ ਸੁਬਰਾਮਣੀਅਮ ਸਵਾਮੀ ਨੇ ਪਟੀਸ਼ਨ ਦਾਖਲ ਕਰਕੇ ਰਾਮਸੇਤੂ ਨੂੰ ਕੌਮੀ ਯਾਦਗਾਰ ਐਲਾਨਣ ਸਬੰਧੀ ਉਨ੍ਹਾਂ ਦੀ ਅਪੀਲ ’ਤੇ ‘ਤੁਰੰਤ’ ਫ਼ੈਸਲਾ ਲੈਣ ਲਈ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਬੈਂਚ ਨੇ ਸਵਾਮੀ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਜਤਾਈ ਅਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ’ਤੇ ਅਗਲੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਹੋਵੇਗੀ।
Advertisement
Advertisement