ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੇਹ ਵਿਚ 22 ਦਿਨਾਂ ਬਾਅਦ ਪਾਬੰਦੀਆਂ ਹਟਾਈਆਂ

Restrictions lifted from Leh after 22 days ਲਦਾਖ ਦੇ ਲੇਹ ਜ਼ਿਲ੍ਹੇ ਵਿੱਚ ਅੱਜ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਇਹ ਪਾਬੰਦੀਆਂ 22 ਦਿਨਾਂ ਬਾਅਦ ਹਟਾਈਆਂ ਗਈਆਂ ਹਨ। ਇੱਥੇ ਵਿਰੋਧ ਪ੍ਰਦਰਸ਼ਨਾਂ ਤੇ ਹਿੰਸਾ ਤੋਂ ਬਾਅਦ ਪਾਬੰਦੀਆਂ ਲਗਾਈਆਂ ਗਈਆਂ ਸਨ। ਇਥੇ ਹਿੰਸਾ ਕਾਰਨ...
ਫੋਟੋ: ਪੀਟੀਆਈ/ਫਾਈਲ
Advertisement

Restrictions lifted from Leh after 22 days ਲਦਾਖ ਦੇ ਲੇਹ ਜ਼ਿਲ੍ਹੇ ਵਿੱਚ ਅੱਜ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਇਹ ਪਾਬੰਦੀਆਂ 22 ਦਿਨਾਂ ਬਾਅਦ ਹਟਾਈਆਂ ਗਈਆਂ ਹਨ। ਇੱਥੇ ਵਿਰੋਧ ਪ੍ਰਦਰਸ਼ਨਾਂ ਤੇ ਹਿੰਸਾ ਤੋਂ ਬਾਅਦ ਪਾਬੰਦੀਆਂ ਲਗਾਈਆਂ ਗਈਆਂ ਸਨ। ਇਥੇ ਹਿੰਸਾ ਕਾਰਨ ਚਾਰ ਜਣਿਆਂ ਦੀ ਮੌਤ ਹੋ ਗਈ ਸੀ ਅਤੇ 80 ਤੋਂ ਵੱਧ ਜ਼ਖਮੀ ਹੋ ਗਏ ਸਨ।

ਜ਼ਿਲ੍ਹਾ ਪ੍ਰਸ਼ਾਸਨ ਨੇ 24 ਸਤੰਬਰ ਨੂੰ ਲੇਹ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ.) ਦੀ ਧਾਰਾ 163 ਤਹਿਤ ਮਨਾਹੀ ਦੇ ਹੁਕਮ ਜਾਰੀ ਕੀਤੇ ਸਨ, ਜਿਸ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਸੀ। ਅਧਿਕਾਰੀਆਂ ਨੇ ਕਿਹਾ ਕਿ ਉਸ ਸਮੇਂ ਤੋਂ ਬਾਅਦ ਹਿੰਸਾ ਦੀ ਕੋਈ ਘਟਨਾ ਨਹੀਂ ਵਾਪਰੀ। ਇਨ੍ਹਾਂ ਪਾਬੰਦੀਆਂ ਨੂੰ ਹਟਾਉਣ ਦੇ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਲੇਹ ਰੋਮਿਲ ਸਿੰਘ ਨੇ ਅੱਜ ਜਾਰੀ ਕੀਤੇ।

Advertisement

ਡੀਐਮ ਨੇ ਕਿਹਾ ਕਿ ਸੀਨੀਅਰ ਪੁਲੀਸ ਸੁਪਰਡੈਂਟ ਨੇ ਅੱਜ ਸੌਂਪੀ ਗਈ ਇੱਕ ਰਿਪੋਰਟ ਵਿੱਚ ਕਿਹਾ ਕਿ ਸ਼ਾਂਤੀ ਅਤੇ ਜਨਤਕ ਵਿਵਸਥਾ ਦੀ ਉਲੰਘਣਾ ਦਾ ਕੋਈ ਖਦਸ਼ਾ ਨਹੀਂ ਹੈ ਅਤੇ ਧਾਰਾ 163 ਬੀਐਨਐਸਐਸ ਤਹਿਤ ਪਾਬੰਦੀਆਂ ਨੂੰ ਵਾਪਸ ਲੈਣ ਦੀ ਸਿਫਾਰਸ਼ ਕੀਤੀ ਗਈ ਹੈ।

ਪੁਲੀਸ ਨੇ 26 ਸਤੰਬਰ ਨੂੰ ਕਾਰਕੁਨ ਸੋਨਮ ਵਾਂਗਚੁਕ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਸੀ ਜਦੋਂ ਲਦਾਖ ਨੂੰ ਰਾਜ ਦਾ ਦਰਜਾ ਦੇਣ ਅਤੇ ਛੇਵੀਂ ਸ਼ਡਿਊਲ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਪੁਲੀਸ ਨਾਲ ਝੜਪ ਹੋਈ ਸੀ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਅਤੇ 80 ਜ਼ਖਮੀ ਹੋ ਗਏ ਸਨ।

ਪੀਟੀਆਈ

Advertisement
Tags :
Leh
Show comments