ਲੱਦਾਖ ’ਚ ਜਨਤਕ ਇਕੱਠਾਂ ’ਤੇ ਲੱਗੀਆਂ ਪਾਬੰਦੀਆਂ ਹਟਾਈਆਂ
ਲੱਦਾਖ ਵਿੱਚ ਅਧਿਕਾਰੀਆਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNNS) ਦੀ ਧਾਰਾ 163 ਤਹਿਤ ਲਗਾਈਆਂ ਗਈਆਂ ਪਾਬੰਦੀਆਂ ਵਾਪਸ ਲੈ ਲਈਆਂ ਹਨ। ਇਸ ਤਹਿਤ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ ਸੀ। ਖੇਤਰ ਵਿੱਚ ਸ਼ਾਂਤੀ ਭੰਗ ਹੋਣ ਅਤੇ...
Advertisement
ਲੱਦਾਖ ਵਿੱਚ ਅਧਿਕਾਰੀਆਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNNS) ਦੀ ਧਾਰਾ 163 ਤਹਿਤ ਲਗਾਈਆਂ ਗਈਆਂ ਪਾਬੰਦੀਆਂ ਵਾਪਸ ਲੈ ਲਈਆਂ ਹਨ। ਇਸ ਤਹਿਤ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ ਸੀ।
Advertisement
ਖੇਤਰ ਵਿੱਚ ਸ਼ਾਂਤੀ ਭੰਗ ਹੋਣ ਅਤੇ ਜਨਤਕ ਮਾਹੌਲ ਵਿਗੜਣ ਤੋਂ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਉਣ ਲਈ ਲੇਹ ਅਤੇ ਕਾਰਗਿਲ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਸੋਮਵਾਰ ਨੂੰ ਵੱਖਰੇ ਤੌਰ ’ਤੇ ਹੁਕਮ ਦਿੱਤਾ ਜਾਰੀ ਕੀਤੇ।
24 ਸਤੰਬਰ ਨੂੰ ਲੇਹ ਵਿੱਚ ਹੋਈ ਵਿਆਪਕ ਹਿੰਸਾ ਤੋਂ ਬਾਅਦ ਪੂਰੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਪਾਬੰਦੀਆਂ ਨੂੰ ਲਾਗੂ ਕੀਤਾ ਗਿਆ ਸੀ। ਹਿੰਸਕ ਮਾਹੌਲ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋਏ ਸਨ।
ਗ੍ਰਹਿ ਮੰਤਰਾਲੇ ਵੱਲੋਂ 24 ਸਤੰਬਰ ਦੀ ਲੇਹ ਹਿੰਸਾ ਦੀ ਨਿਆਂਇਕ ਜਾਂਚ ਦਾ ਐਲਾਨ ਕਰਨ ਦੇ ਕੁਝ ਦਿਨਾਂ ਬਾਅਦ, ਦੋਵਾਂ ਸਮੂਹਾਂ ਨੇ ਪੰਜ ਮਹੀਨਿਆਂ ਦੇ ਵਕਫ਼ੇ ਤੋਂ ਬਾਅਦ 22 ਅਕਤੂਬਰ ਨੂੰ ਕੇਂਦਰ ਨਾਲ ਗੱਲਬਾਤ ਮੁੜ ਸ਼ੁਰੂ ਕੀਤੀ।
Advertisement
